News

ਜੁਰਾਬਾਂ ਵੇਚਣ ਵਾਲੇ 10 ਸਾਲ ਦੇ ਮੁੰਡੇ ਲਈ ਮੁੱਖ ਮੰਤਰੀ ਨੇ ਕੀਤਾ ਐਲਾਨ

ਸੋਸ਼ਲ ਮੀਡੀਆ ‘ਤੇ ਪਿਛਲੇ ਕੁੱਝ ਦਿਨਾਂ ਤੋਂ ਇੱਕ 10 ਸਾਲਾਂ ਬੱਚੇ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ। 10 ਸਾਲਾ ਵੰਸ਼ ਸਿੰਘ ਲੁਧਿਆਣਾ ਦੀਆਂ ਸੜਕਾਂ ‘ਤੇ ਆਪਣੇ ਘਰ ਦੇ ਗੁਜ਼ਾਰੇ ਲਈ ਜੁਰਾਬਾਂ ਵੇਚਣ ਦਾ ਕੰਮ ਕਰ ਰਿਹਾ ਸੀ। ਜਦੋਂ ਇਹ ਵੀਡੀਓ ਕੈਪਟਨ ਅਮਰਿੰਦਰ ਸਿੰਘ ਕੋਲ ਪਹੁੰਚੀ ਤਾਂ ਉਹਨਾਂ ਵੱਲੋਂ 10 ਸਾਲਾਂ ਦੇ ਬੱਚੇ ਦੀ ਹਾਲਤ ਨੂੰ ਦੇਖਦਿਆਂ ਉਸ ਨਾਲ ਵੀਡੀਓ ਕਾਲ ‘ਤੇ ਗੱਲਬਾਤ ਕੀਤੀ ਗਈ।

ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਵੰਸ਼ ਦੀ ਸਿੱਖਿਆ ਸਣੇ ਪਰਿਵਾਰ ਦੀ ਵਿੱਤੀ ਮੱਦਦ ਕਰਨ ਦਾ ਐਲਾਨ ਵੀ ਕੀਤਾ। ਦੱਸ ਦਈਏ ਕਿ ਮੁੱਖ ਮੰਤਰੀ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਹੁਕਮ ਦਿੱਤੇ ਕਿ ਵੰਸ਼ ਸਿੰਘ ਜੋ ਕਿ ਆਪਣੀ ਪੜ੍ਹਾਈ ਛੱਡ ਚੁੱਕਾ ਹੈ। ਉਸ ਨੂੰ ਮੁੜ ਸਕੂਲ ਭੇਜਿਆ ਜਾਵੇ ਅਤੇ ਉਸ ਦੀ ਪੜ੍ਹਾਈ ਦਾ ਸਾਰਾ ਖ਼ਰਚਾ ਸੂਬਾ ਸਰਕਾਰ ਚੁੱਕੇਗੀ।

ਮੁੱਖ ਮੰਤਰੀ ਨੇ ਵੰਸ਼ ਸਿੰਘ ਦੀ ਇਕ ਵਿਅਕਤੀ ਵੱਲੋਂ ਜੁਰਾਬਾਂ ਦੀ ਕੀਮਤ ਤੋਂ ਵੱਧ 50 ਰੁਪਏ ਦੇਣ ਦੀ ਪੇਸ਼ਕਸ਼ ਨੂੰ ਇਨਕਾਰ ਕਰਦੇ ਹੋਏ ਦੀ ਵੀਡੀਓ ਦੇਖੀ ਸੀ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਵੰਸ਼ ਅਤੇ ਉਸ ਦੇ ਪਰਿਵਾਰ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਅਤੇ ਉਹਨਾਂ ਦੀ ਮੱਦਦ ਕਰਨ ਦਾ ਐਲਾਨ ਵੀ ਕੀਤਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵੰਸ਼ ਦੇ ਸਵੈ-ਮਾਣ ਨੇ ਪ੍ਰਭਾਵਿਤ ਕੀਤਾ ਹੈ ਅਤੇ ਇਹ ਵੀਡੀਓ ਉਨ੍ਹਾਂ ਦੇ ਦਿਲ ਨੂੰ ਭਾਅ ਗਈ ਹੈ। ਇਸ ਮੁੰਡੇ ਦੀ ਵੀਡੀਓ ਨੂੰ ਸੋਸ਼ਲ ਮੀਡੀਆ ’ਤੇ ਲੱਖਾਂ ਲੋਕਾਂ ਨੇ ਦੇਖਿਆ ਅਤੇ ਲੋਕ ਉਸ ਦੀ ਈਮਾਨਦਾਰੀ ਅਤੇ ਸਵੈ-ਮਾਣ ਦੀ ਸ਼ਲਾਘਾ ਕਰ ਰਹੇ ਹਨ।

Click to comment

Leave a Reply

Your email address will not be published. Required fields are marked *

Most Popular

To Top