ਜੂਨ 1984 ਘੱਲੂਘਾਰਾ ਦੀ 38ਵੀਂ ਬਰਸੀ, ਛਾਉਣੀ ‘ਚ ਤਬਦੀਲ ਅੰਮ੍ਰਿਤਸਰ, ਧਾਰਾ 144 ਲਾਗੂ

ਅੱਜ ਆਪ੍ਰੇਸ਼ਨ ਬਲੂ ਸਟਾਰ ਦੀ 38ਵੀਂ ਬਰਸੀ ਹੈ। ਇਸ ਮੌਕੇ ਅੰਮ੍ਰਿਤਸਰ ਵਿੱਚ ਭਾਰੀ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਏਜੰਸੀਆਂ ਨੇ ਸ਼ਹਿਰ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਹੈ। ਪੰਜਾਬ ਭਰ ਤੋਂ ਸੱਤ ਹਜ਼ਾਰ ਪੁਲਿਸ ਤੇ ਨੀਮ ਫੌਜੀ ਬਲਾਂ ਦੇ ਜਵਾਨਾ ਸ਼ਹਿਰ ਦੇ ਹਰ ਕੋਨੇ ਤੇ ਨਜ਼ਰ ਰੱਖ ਰਹੇ ਹਨ। ਸ਼ਹਿਰ ਵਿੱਚ ਧਾਰਾ 144 ਲਾਗੂ ਹੈ।

ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਲਾਇਸੈਂਸੀ ਹਥਿਆਰ ਲੈ ਕੇ ਚੱਲਣ ਤੇ ਵੀ ਪਾਬੰਦੀ ਲਾਈ ਗਈ ਹੈ। ਸ਼ਹਿਰ ਦਾ ਮਾਹੌਲ ਖਰਾਬ ਨਾ ਹੋਵੇ, ਇਸ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਸ਼ਹਿਰ ਦੇ ਪ੍ਰਵੇਸ਼ ਦੁਆਰ ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਬੈਰੀਕੇਡਿੰਗ ਰਾਹੀਂ 90 ਥਾਵਾਂ ਤੇ ਨਾਕਾਬੰਦੀ ਲਾਈ ਗਈ ਹੈ।
ਇਸ ਦੇ ਨਾਲ ਹੀ 110 ਪੀਸੀਆਰ ਟੀਮਾਂ ਸ਼ਹਿਰ ਵਿੱਚ ਲਗਾਤਾਰ ਗਸ਼ਤ ਕਰ ਰਹੀਆਂ ਹਨ। ਚਾਰ ਹਜ਼ਾਰ ਸਿਪਾਹੀ ਸਿਰਫ ਦਰਬਾਰ ਸਾਹਿਬ ਦੇ ਆਲੇ-ਦੁਆਲੇ ਅਤੇ ਹੈਰੀਟੇਜ ਸਟਰੀਟ ਵਿੱਚ ਤਾਇਨਾਤ ਕੀਤੇ ਗਏ ਹਨ। 1977 ਦੀਆਂ ਆਮ ਚੋਣਾਂ ਵਿੱਚ ਹਾਰ ਦੇ ਨਾਲ ਹੀ ਇੰਦਰਾ ਗਾਂਧੀ ਨੂੰ ਪੰਜਾਬ ਸੂਬੇ ਵਿੱਚ ਵੀ ਜ਼ਬਰਦਸਤ ਹਾਰ ਦਾ ਸਾਹਮਣਾ ਕਰਨਾ ਪਿਆ।
