ਜੇਲ੍ਹਾਂ ’ਚੋਂ ਮੋਬਾਇਲ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ, ਫਰੀਦਕੋਟ ਜੇਲ੍ਹ ‘ਚੋਂ ਫਿਰ ਮਿਲੇ ਮੋਬਾਇਲ

 ਜੇਲ੍ਹਾਂ ’ਚੋਂ ਮੋਬਾਇਲ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ, ਫਰੀਦਕੋਟ ਜੇਲ੍ਹ ‘ਚੋਂ ਫਿਰ ਮਿਲੇ ਮੋਬਾਇਲ

ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਤੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਫਰੀਦਕੋਟ ਦੀ ਮਾਡਰਨ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਵੱਖ-ਵੱਖ ਬੈਰਕਾਂ ਵਿੱਚੋਂ 5 ਮੋਬਾਇਲ ਫੋਨ, ਸਿਮ ਚਾਰਜ਼ਰ ਤੇ ਇੱਕ ਬੈਟਰੀ ਬਰਾਮਦ ਕੀਤੇ ਗਏ ਹਨ। ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸ਼ਨ ਦੀ ਸ਼ਿਕਾਇਤ ਤੇ ਤਿੰਨ ਹਵਾਲਾਤੀਆਂ ਤੇ ਅਗਿਆਤ ਕੈਦੀਆਂ ਖਿਲਾਫ਼ ਥਾਣਾ ਸਿਟੀ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਾਣਕਾਰੀ ਮੁਤਾਬਕ ਜੇਲ੍ਹ ਵਿੱਚ ਚੱਲੇ ਤਲਾਸ਼ੀ ਅਭਿਆਨ ਦੌਰਾਨ ਤਿੰਨ ਹਵਾਲਾਤੀਆਂ ਤੋਂ ਇੱਕ-ਇੱਕ ਮੋਬਾਇਲ ਬਰਾਮਦ ਕੀਤਾ ਗਿਆ ਜਦਕਿ ਦੋ ਮੋਬਾਇਲ ਫੋਨ, ਚਾਰਜ਼ਰ ਤੇ ਹੈੱਡਫੋਨ ਲਾਵਾਰਿਸ ਹਾਲਤ ਵਿੱਚ ਮਿਲੇ ਹਨ। ਇਸ ਨੂੰ ਲੈ ਕੇ ਤਿੰਨ ਹਵਾਲਾਤੀਆਂ ਤੇ ਕੁੱਝ ਨਾਮਲੂਮ ਕੈਦੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਤੇ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਬਠਿੰਡਾ ਕੇਂਦਰੀ ਜੇਲ੍ਹ ਵਿੱਚ ਗੈਂਗਸਟਰਾਂ ਵੱਲੋਂ ਅਫ਼ਸਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਦੋ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਐਸਐਸਪੀ ਨੇ ਕਿਹ ਕਿ ਮੁਲਜ਼ਮ ਪ੍ਰੋਡੇਕਸ਼ਨ ਵਾਰੰਟ ਤੇ ਲਿਆਂਦੇ ਜਾਣਗੇ ਤੇ ਜਾਂਚ ਪੜਤਾਲ ਕਰਵਾਈ ਜਾਵੇਗੀ।

ਦੱਸ ਦਈਏ ਕਿ ਬਠਿੰਡਾ ਦੇ ਪਿੰਡ ਗੋਬਿੰਦਪੁਰਾ ਵਿਖੇ ਕੇਂਦਰੀ ਜੇਲ੍ਹ ਵਿੱਚ ਜਦ ਮੁਲਜ਼ਮਾਂ ਤੋਂ ਤਲਾਸ਼ੀ ਲੈਣ ਦੀ ਗੱਲ ਕੀਤੀ ਗਈ ਤਾਂ ਉਹਨਾਂ ਵੱਲੋਂ ਮਨਾ ਕਰ ਦਿੱਤਾ ਗਿਆ। ਇਸ ਮੌਕੇ ਬਹਿਸ ਵੀ ਹੋਈ ਅਤੇ ਗੈਂਗਸਟਰ ਸੁਖਪ੍ਰੀਤ ਸਿੰਘ ਨੇ ਪੁਲਿਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਇਸ ਤੋਂ ਬਾਅਦ ਕੇਂਦਰੀ ਜੇਲ੍ਹ ਵਿੱਚ ਡਿਪਟੀ ਸੁਪਰਡੈਂਟ ਨਵਦੀਪ ਸਿੰਘ ਦੇ ਬਿਆਨਾਂ ਤੇ ਗੈਂਗਸਟਰ ਸੁਖਪ੍ਰੀਤ ਸਿੰਘ ਤੇ ਹਰਸਿਮਰਨ ਸਿੰਘ ਖਿਲਾਫ਼ ਥਾਣਾ ਕੈਂਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਪੂਰੇ ਮਾਮਲੇ ਵਿੱਚ ਬਠਿੰਡਾ ਦੇ ਐਸਐਸਪੀ ਨੇ ਕਿਹਾ ਕਿ ਅਸੀਂ ਇਸ ਮਾਮਲੇ ਸਬੰਧੀ ਕੇਸ ਦਰਜ ਕਰ ਲਿਆ ਹੈ।

Leave a Reply

Your email address will not be published.