News

ਜੇਲ੍ਹ ’ਚ ਮੋਬਾਇਲ ਮਿਲਣ ਤੋਂ ਬਾਅਦ ਨਸ਼ਾ ਤਸਕਰ ਭੋਲਾ ਗੁਰਦਾਸਪੁਰ ਜੇਲ੍ਹ ’ਚ ਕੀਤਾ ਸ਼ਿਫਟ

ਅੰਤਰਰਾਸ਼ਟਰੀ ਨਸ਼ਾ ਤਸਕਰ ਜਗਦੀਸ਼ ਸਿੰਘ ਭੋਲਾ ਤੋਂ ਜੇਲ੍ਹ ਵਿਚੋਂ ਮੋਬਾਇਲ ਫੋਨ ਮਿਲਿਆ ਹੈ। ਇਸ ਤੋਂ ਬਾਅਦ ਉਸ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਗੁਰਦਾਸਪੁਰ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਜੇਲ੍ਹ ਅਧਿਕਾਰੀਆਂ ਮੁਤਾਬਕ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਰੋਡ ਰੇਜ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹਨ।

Multi-crore drug racket case: Punjab ex-DSP Jagdish Bhola gets 12 years in  jail, 22 others held guilty | India News,The Indian Express

ਅਜਿਹੇ ਵਿੱਚ ਕਿਸੇ ਵੱਡੇ ਨਸ਼ਾ ਤਸਕਰ ਤੋਂ ਮੋਬਾਇਲ ਮਿਲਣ ਦੇ ਮਾਮਲੇ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ। ਪਟਿਆਲਾ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਭੋਲਾ ਨੂੰ ਗੁਰਦਾਸਪੁਰ ਜੇਲ੍ਹ ਵਿੱਚ ਤਬਦੀਲ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਕੈਦੀ ਜਾਂ ਹਵਾਲਾਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸ ਦਾ ਪਤਾ ਲਾਇਆ ਜਾ ਰਿਹਾ ਕਿ ਭੋਲਾ ਨੇ ਮੋਬਾਇਲ ਕਿੱਥੋਂ ਪ੍ਰਾਪਤ ਕੀਤਾ ਹੈ ਅਤੇ ਉਹ ਕਿਸ ਨਾਲ ਤੇ ਕਿੱਥੇ ਇਸ ਰਾਹੀਂ ਗੱਲ ਕਰ ਰਿਹਾ ਸੀ। ਭੋਲਾ ਪੰਜਾਬ ਪੁਲਿਸ ਵਿੱਚ ਡੀਐਸਪੀ ਵਜੋਂ ਤਾਇਨਾਤ ਸੀ ਅਤੇ ਨਸ਼ਿਆਂ ਦੇ ਨੈਟਵਰਕ ਦਾ ਮੁੱਖ ਗੈਂਗਸਟਰ ਰਿਹਾ ਹੈ।

ਹਿਮਾਚਲ ਪ੍ਰਦੇਸ਼ ਵਿੱਚ ਨਸ਼ੀਲੇ ਪਦਾਰਥਾਂ ਦੇ ਬਹਾਨੇ ਕੈਮੀਕਲ ਦੀ ਵਰਤੋਂ ਕਰਕੇ ਆਈਸ ਵਰਗੇ ਸਿੰਥੈਟਿਕ ਡਰੱਗਜ਼ ਤਿਆਰ ਕਰਨ ਦੀਆਂ ਗੈਰ-ਕਾਨੂੰਨੀ ਫੈਕਟਰੀਆਂ ਚੱਲਦੀਆਂ ਸਨ। ਉਹਨਾਂ ਦੀਆਂ ਫੈਕਟਰੀਆਂ ਤੋਂ ਡਰੱਗ ਯੂਰਪ, ਕੈਨੇਡਾ ਅਤੇ ਅਮਰੀਕਾ ਤੱਕ ਸਪਲਾਈ ਕੀਤੀ ਜਾਂਦੀ ਸੀ।

Click to comment

Leave a Reply

Your email address will not be published.

Most Popular

To Top