News

ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ’ਚੋਂ ਕੈਦੀ ਨੇ ਵੀਡੀਓ ਕੀਤੀ ਵਾਇਰਲ, ਸੁਪਰਡੈਂਟ ਮੁਅੱਤਲ

ਪੰਜਾਬ ਸਰਕਾਰ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਫਰੀਦਕੋਟ ਜੇਲ੍ਹ ਦਾ ਸੁਪਰਡੈਂਟ ਕੀਤਾ ਹੈ। ਜੇਲ੍ਹ ‘ਚੋਂ ਕੈਦੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਫ਼ਰੀਦਕੋਟ ਜੇਲ੍ਹ ਦੇ ਸੁਪਰਡੈਂਟ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਅਕਸਰ ਛਾਪੇਮਾਰੀ ਦੌਰਾਨ ਜੇਲ੍ਹਾਂ ‘ਚੋਂ ਮੋਬਾਈਲ ਫੋਨ ਫੜ੍ਹੇ ਜਾਂਦੇ ਹਨ।

Image

ਤਾਜ਼ਾ ਮਾਮਲਾ ਫਰੀਦਕੋਟ ਦਾ ਹੈ ਜਿੱਥੇ ਇਕ ਬੈਰਕ ‘ਚ ਨਜ਼ਰਬੰਦ ਹਵਾਲਾਤੀ ਨੇ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਪਾ ਦਿੱਤੀ।

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ‘ਚ ਨਜ਼ਰਬੰਦ ਇਸ ਹਵਾਲਾਤੀ ਨੇ ਸਮੁੱਚੀ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਪਾ ਕੇ ਜੇਲ੍ਹ ਪ੍ਰਬੰਧਾਂ ਦੀ ਫੂਕ ਕੱਢ ਦਿੱਤੀ, ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸਖ਼ਤੀ ਦਿਖਾਉਂਦੇ ਹੋਏ ਸੁਪਰਡੈਂਟ ਮੁਅੱਤਲ ਕਰ ਦਿੱਤਾ।

Click to comment

Leave a Reply

Your email address will not be published.

Most Popular

To Top