ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਜੇਲ੍ਹ ’ਚ ਮਾਰਿਆ ਛਾਪਾ, ਕੀਤੀ ਚੈਕਿੰਗ
By
Posted on

ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਕੇਂਦਰੀ ਜੇਲ੍ਹ ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਉੱਚ ਅਧਿਕਾਰੀ ਵੀ ਮੌਜੂਦ ਹਨ। ਹਾਲ ਦੀ ਘੜੀ ਜੇਲ੍ਹ ਮੰਤਰੀ ਜੇਲ੍ਹ ਦੇ ਅੰਦਰ ਬੈਰਕਾਂ ਦੀ ਚੈਕਿੰਗ ਕਰ ਰਹੇ ਹਨ ਅਤੇ ਜੇਲ੍ਹ ਅੰਦਰ ਕਿਸੇ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਲੁਧਿਆਣਾ ਜੇਲ੍ਹ ਵਿੱਚ ਲੜਾਈ ਝਗੜੇ ਅਤੇ ਮੋਬਾਇਲ ਮਿਲਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ, ਜਿਸ ਕਾਰਨ ਜੇਲ੍ਹ ਮੰਤਰੀ ਵੱਲੋਂ ਇਹ ਕਾਰਵਾਈ ਕੀਤੀ ਗਈ ਦੱਸੀ ਜਾ ਰਹੀ ਹੈ।
