ਜੇ ਕਿਸੇ ਕੈਦੀ ਨੂੰ ਮਿਲੀ ਵਿਸ਼ੇਸ਼ ਸਹੂਲਤ ਤਾਂ ਜੇਲ੍ਹ ਸੁਪਰਡੈਂਟ ਹੋਵੇਗਾ ਜ਼ਿੰਮੇਵਾਰ: ਜੇਲ੍ਹ ਮੰਤਰੀ
By
Posted on

ਪੰਜਾਬ ਦੇ ਨਵੇਂ ਬਣੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਲਗਾਤਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਉਹਨਾਂ ਨੇ ਕੈਦੀਆਂ ਖਿਲਾਫ਼ ਸ਼ਿਕੰਜਾ ਕੱਸ ਲਿਆ ਹੈ। ਇਸ ਸਬੰਧੀ ਜੇਲ੍ਹ ਸੁਪਰਡੈਂਟ ਨੂੰ ਨੋਟਿਸ ਜਾਰੀ ਕਰਦਿਆਂ ਉਹਨਾਂ ਟਵੀਟ ਕੀਤਾ ਕਿ, ਇਹ ‘ਆਪ’ ਸਰਕਾਰ ਹੈ। ਸਾਡੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਮੁੜ ਉਸਾਰੀ ਦੇ ਮਿਸ਼ਨ ‘ਤੇ ਹਨ।

ਕੋਈ ਵੀ ਕੈਦੀ ਹੋਵੇ ਉਸ ਨੂੰ ਕੋਈ ਵਿਸ਼ੇਸ਼ ਸਹੂਲਤ ਨਹੀਂ ਦਿੱਤੀ ਜਾਵੇਗੀ। ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲਾਂ ਅਤੇ ਨਸ਼ੀਲੇ ਪਦਾਰਥਾਂ ਦਾ ਖਾਤਮਾ ਕੀਤਾ ਜਾਵੇਗਾ। ਮੋਬਾਈਲ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਸਾਰੀਆਂ ਜੇਲ੍ਹਾਂ ਵਿੱਚ 10 ਦਿਨਾਂ ਦੀ ਸੈਨੇਟਾਈਜ਼ਿੰਗ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਜੇ ਇਸ ਤੋਂ ਬਾਅਦ ਵੀ ਅਜਿਹਾ ਕੋਈ ਕੇਸ ਆਉਂਦਾ ਹੈ ਤਾਂ ਜੇਲ੍ਹ ਸੁਪਰਡੈਂਟ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਜੇ ਕਿਸੇ ਵਿਸ਼ੇਸ਼ ਇਮਾਰਤ ਦੀ ਉਸਾਰੀ ਕੀਤੀ ਗਈ ਤਾਂ ਉਸ ਨੂੰ ਢਾਹ ਦਿੱਤਾ ਜਾਵੇਗਾ।
