News

ਜੇ ਪੰਜਾਬ ਦਾ ਇਹੀ ਹਾਲ ਰਿਹਾ ਤਾਂ ਅੱਤਵਾਦ ਮੁੜ ਪੰਜਾਬ ਵੱਲ ਮੂੰਹ ਕਰ ਲਵੇਗਾ: ਰਵਨੀਤ ਬਿੱਟੂ

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਤੇ ਨਿਸ਼ਾਨਾ ਲਾਇਆ ਹੈ। ਬਿੱਟੂ ਨੇ ਕਿਹਾ ਕਿ ਸਰਕਾਰ ਤੋਂ ਪੰਜਾਬ ਸੰਭਾਲਿਆ ਨਹੀਂ ਜਾ ਰਿਹਾ। ਆਏ ਦਿਨ ਕਿਤੇ ਨਾ ਕਿਤੇ ਗੋਲੀਆਂ ਚੱਲ ਰਹੀਆਂ ਹਨ, ਕਿਤੇ ਲੁੱਟ-ਖੋਹ ਦੀਆਂ ਘਟਨਾਵਾਂ ਹੋ ਰਹੀਆਂ ਹਨ। ਪੰਜਾਬ ਵਿੱਚ ਸ਼ਾਂਤੀ ਦਾ ਮਾਹੌਲ ਵਿਗੜ ਗਿਆ ਹੈ।

ਪਟਿਆਲਾ ਝੜਪ ’ਤੇ ਬੋਲਦਿਆਂ ਸੰਸਦ ਮੈਂਬਰ ਬਿੱਟੂ ਨੇ ਕਿਹਾ ਕਿ ਅੱਜ ਤੱਕ ਪੰਜਾਬ ਵਿੱਚ ਕਿਸੇ ਵੀ ਮੰਦਰ ਤੇ ਹਮਲਾ ਨਹੀਂ ਹੋਇਆ। ‘ਆਪ’ ਦੀ ਸਰਕਾਰ ਬਣਦੇ ਹੀ ਪੰਜਾਬ ਵਿੱਚ ਮੰਦਿਰਾਂ ’ਤੇ ਹਮਲੇ ਸ਼ੁਰੂ ਹੋ ਗਏ ਹਨ। ਧਾਰਮਿਕ ਸਥਾਨਾਂ ਤੇ ਅਜਿਹੇ ਹਮਲੇ ਕਿਤੇ ਨਾ ਕਿਤੇ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦੇ ਹਨ। ਜੇ ਪੰਜਾਬ ਦਾ ਇਹੀ ਹਾਲ ਰਿਹਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਅੱਤਵਾਦ ਮੁੜ ਪੰਜਾਬ ਵੱਲ ਮੂੰਹ ਕਰ ਲਵੇਗਾ।

ਪੰਜਾਬ ਸ਼ਾਂਤੀ ਦਾ ਸੂਬਾ ਹੈ। ਉਹਨਾਂ ਕਿਹਾ ਕਿ ਜੇ ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਬਾਹਰ ਆ ਗਏ ਤਾਂ ਪੰਜਾਬ ਦਾ ਮਾਹੌਲ ਖਰਾਬ ਹੋ ਜਾਵੇਗਾ। ਅੱਤਵਾਦ ਇੱਕ ਵਾਰ ਫਿਰ ਸਿਰ ਚੁੱਕੇਗਾ। ਮੰਦਰ ਤੇ ਹਮਲਾ ਕਰਨ ਵਾਲੇ ਮੁਲਜ਼ਿਮਾਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਜੇ ਸਮੇਂ ਸਿਰ ਖਾਲਿਸਤਾਨੀ ਸਮਰਥਕਾਂ ਤੇ ਕਾਬੂ ਨਾ ਪਾਇਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਹੋਰ ਵਿਗੜ ਜਾਣਗੇ।

ਬਿੱਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਹੈ। ਵਿਕਾਸ ਦੇ ਕੰਮ ਅੱਜ ਵੀ ਉੱਥੇ ਹੀ ਹਨ, ਜਿੱਥੇ ਕਾਂਗਰਸ ਸਰਕਾਰ ਨੇ ਛੱਡੇ ਸਨ। ਉਨ੍ਹਾਂ ਕੰਮਾਂ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤਾ ਜਾ ਰਿਹਾ ਹੈ। 

Click to comment

Leave a Reply

Your email address will not be published.

Most Popular

To Top