ਜੇ ਮਕਾਨਾਂ ਦੀ ਐਨਓਸੀ ਫ਼ੀਸ ਨਾ ਹੋਈ ਖ਼ਤਮ ਤਾਂ ਹੋਵੇਗਾ ਤਿੱਖਾ ਸੰਘਰਸ਼: ਪ੍ਰੋਪਰਟੀ ਕਾਰੋਬਾਰੀ

 ਜੇ ਮਕਾਨਾਂ ਦੀ ਐਨਓਸੀ ਫ਼ੀਸ ਨਾ ਹੋਈ ਖ਼ਤਮ ਤਾਂ ਹੋਵੇਗਾ ਤਿੱਖਾ ਸੰਘਰਸ਼: ਪ੍ਰੋਪਰਟੀ ਕਾਰੋਬਾਰੀ

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿਪਾ ਦੇ ਲੁਧਿਆਣਾ ’ਚ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਪਹੁੰਚਣ ਤੋਂ ਪਹਿਲਾਂ ਹੀ ਪ੍ਰੋਪਰਟੀ ਕਾਰੋਬਾਰੀਆਂ ਵੱਲੋਂ ਬ੍ਰਹਮ ਸ਼ੰਕਰ ਜਿੰਪਾ ਦਾ ਜਬਰਦਸਤ ਵਿਰੋਧ ਕੀਤਾ ਗਿਆ। ਇਸ ਵਿਰੋਧ ਦਾ ਕਾਰਨ ਦੱਸਦੇ ਹੋਏ ਪ੍ਰੋਪਰਟੀ ਕਾਰੋਬਾਰੀਆਂ ਨੇ ਦੱਸਿਆ ਕਿ ਮੌਜੂਦਾ ਸਰਕਾਰ ਵੱਲੋਂ ਮਕਾਨਾਂ ਦੀ ਐਨਓਸੀ ਫੀਸ ਵਿੱਚ ਭਾਰੀ ਵਾਧਾ ਕੀਤਾ ਗਿਆ, ਜਿਹੜੀ ਫੀਸ ਪਹਿਲਾਂ 90 ਰੁਪਏ ਪ੍ਰਤੀ ਗਜ ਦੇ ਹਿਸਾਬ ਨਾਲ ਵਸੂਲ ਕੀਤੀ ਜਾਂਦੀ ਸੀ।

ਓਹ ਹੁਣ ਕਰੀਬ 700 ਰੁਪਏ ਪ੍ਰਤੀ ਗਜ ਦੇ ਹਿਸਾਬ ਨਾਲ ਵਸੂਲ ਕੀਤੀ ਜਾਂਦੀ ਹੈ ਜਿਸ ਨਾਲ ਆਮ ਲੋਕ ਕਾਫੀ ਪ੍ਰੇਸ਼ਾਨ ਹਨ। ਉਹਨਾਂ ਕਿਹਾ ਕਿ ਐਨਓਸੀ ਲਈ ਭਾਰੀ ਫ਼ੀਸ ਭਰਨ ਤੋਂ ਬਾਅਦ ਵੀ ਲੋਕਾਂ ਨੂੰ ਵਿਭਾਗ ਵੱਲੋਂ ਕਾਫ਼ੀ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਐਨਓਸੀ ਵੀ ਉਹਨਾਂ ਨੂੰ ਸਹੀ ਸਮੇਂ ਤੇ ਪ੍ਰਾਪਤ ਨਹੀਂ ਹੁੰਦੀ। ਉਹਨਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਹ ਫੀਸ ਖਤਮ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਰ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ।

Leave a Reply

Your email address will not be published.