ਜੇ ਮੰਗਾਂ ਨਾ ਮੰਨੀਆਂ ਤਾਂ ਕੱਚੇ ਕਾਮੇ ਵੱਖ-ਵੱਖ ਸੂਬਿਆਂ ਵਿੱਚ ਜਾ ਕੇ ‘ਆਪ’ ਦਾ ਕਰਨਗੇ ਪਰਦਾਫਾਸ਼: ਮੁਲਾਜ਼ਮ

 ਜੇ ਮੰਗਾਂ ਨਾ ਮੰਨੀਆਂ ਤਾਂ ਕੱਚੇ ਕਾਮੇ ਵੱਖ-ਵੱਖ ਸੂਬਿਆਂ ਵਿੱਚ ਜਾ ਕੇ ‘ਆਪ’ ਦਾ ਕਰਨਗੇ ਪਰਦਾਫਾਸ਼: ਮੁਲਾਜ਼ਮ

ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨੇ ਕਿਹਾ ਕਿ ‘ਆਪ’ ਦੀ ਪੰਜਾਬ ਸਰਕਾਰ ਨੇ ਉਹਨਾਂ ਨੂੰ ਧੋਖਾ ਦਿੱਤਾ ਹੈ। 21 ਅਕਤੂਬਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਵੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫ਼ੈਸਲਾ ਨਹੀਂ ਲਿਆ ਸੀ, ਜਦਕਿ ਪੰਜਾਬ ਚੋਣਾਂ ਦੌਰਾਨ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ।

Vehicle-tracking system installed in PRTC buses

ਯੂਨੀਅਨ ਦੇ ਚੇਤਾਵਨੀ ਦਿੱਤੀ ਕਿ ਜੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕੱਚੇ ਕਾਮੇ ਵੱਖ-ਵੱਖ ਸੂਬਿਆਂ ਵਿੱਚ ਜਾ ਕੇ ‘ਆਪ’ ਦਾ ਪਰਦਾਫਾਸ਼ ਕਰਨਗੇ। ‘ਆਪ’ ਦੀ ਸਰਕਾਰੀ ਵਿਭਾਗਾਂ ਨੂੰ ਖਤਮ ਕਰਨ ਦੀ ਮੁਲਾਜ਼ਮ ਵਿਰੋਧੀ ਨੀਤੀ ਨੂੰ ਲੈ ਕੇ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ, ‘ਆਪ’ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਅਤੇ ਕੱਚੇ ਵਰਕਰਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾ ਕੇ ਸੱਤਾ ਹਾਸਲ ਕੀਤੀ ਸੀ ਪਰ ‘ਆਪ’ ਨੇ ਆਪਣਾ ਅਸਲੀ ਚਿਹਰਾ ਵਿਖਾ ਦਿੱਤਾ ਹੈ। ਇਸ ਦੇ ਨਾਲ ਹੀ ਯੂਨੀਅਨ ਦੇ ਪ੍ਰਧਾਨ ਤੇ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ‘ਆਪ’ ਸਰਕਾਰ ਵੀ ਅਕਾਲੀ ਤੇ ਕਾਂਗਰਸ ਸਰਕਾਰ ਦੀ ਤਰਜ਼ ਤੇ ਆਪਣਾ ਸਮਾਂ ਬਤੀਤ ਕਰ ਰਹੀ ਹੈ।

ਕੈਸ਼ੀਅਰ ਬਲਜਿੰਦਰ ਸਿੰਘ, ਰਮਨਦੀਪ ਸਿੰਘ ਜਲੌਰ ਸਿੰਘ ਅਤੇ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਅਜਿਹੇ ਹਨ ਕਿ ਮੰਤਰੀ ਅਤੇ ਅਧਿਕਾਰੀ ਹਰ ਗੱਲ ਤੋਂ ਮੂੰਹ ਮੋੜ ਰਹੇ ਹਨ। ਸਾਰੇ ਤੱਥ ਸਾਹਮਣੇ ਰੱਖਣ ਅਤੇ ਮੰਗਾਂ ਨੂੰ ਜਾਇਜ਼ ਠਹਿਰਾਉਣ ਦੇ ਬਾਵਜੂਦ ਵੀ ਮੰਤਰੀ ਅਤੇ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਕੋਈ ਠੋਸ ਫੈਸਲਾ ਨਹੀਂ ਲਿਆ ਜਾ ਰਿਹਾ।

Leave a Reply

Your email address will not be published.