News

ਜੋ ਬਾਇਡਨ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਟਰੰਪ ਛੱਡ ਦੇਣਗੇ ਵਾਸ਼ਿੰਗਟਨ

ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡਨ ਦੇ ਸਹੁੰ ਚੁੱਕ ਸਮਾਗਮ ਵਾਲੇ ਦਿਨ ਯਾਨੀ ਅਗਲੇ ਬੁੱਧਵਾਰ ਦੀ ਸਵੇਰ ਨੂੰ ਡੋਨਾਲਡ ਟਰੰਪ ਵਾਸ਼ਿੰਗਟਨ ਛੱਡ ਦੇਣਗੇ। ਮਿਲੀ ਜਾਣਕਾਰੀ ਮੁਤਾਬਕ ਜਾਣਕਾਰੀ ਰੱਖਣ ਵਾਲੇ ਇੱਕ ਵਿਅਕਤੀ ਨੇ ਨਾਂਅ ਉਜਾਗਰ ਨਾ ਕਰਨ ਦੀ ਸ਼ਰਤ ਤੇ ਇਹ ਜਾਣਕਾਰੀ ਦਿੱਤੀ ਕਿਉਂ ਕਿ ਇਸ ਫ਼ੈਸਲੇ ਨੂੰ ਜਨਤਕ ਨਹੀਂ ਕੀਤਾ ਗਿਆ।

ਜੋ ਬਾਇਡਨ ਰਾਸ਼ਟਰਪਤੀ ਵਜੋਂ ਤੇ ਕਮਲਾ ਹੈਰਿਸ ਉਪ ਰਾਸ਼ਟਰਪਤੀ ਵਜੋਂ 20 ਜਨਵਰੀ ਨੂੰ ਹਲਫ਼ ਲੈਣਗੇ। ਵੈਸੇ ਟਰੰਪ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਬਾਇਡਨ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਦੀ ਥਾਂ ਉਪ ਰਾਸ਼ਟਰਪਤੀ ਮਾਇਕ ਪੇਂਸ ਪ੍ਰੋਗਰਾਮ ‘ਚ ਹਿੱਸਾ ਲੈਣਗੇ।

ਕੁਝ ਸਹਿਯੋਗੀਆਂ ਦੇ ਨਾਲ ਟਰੰਪ ਦੇ ਫਲੋਰਿਡਾ ‘ਚ ਰਹਿਣ ਦੀ ਉਮੀਦ ਹੈ। ਹਾਲਾਂਕਿ ਟਰੰਪ ਦਾ ਅਜਿਹਾ ਕਰਨਾ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਬੇਸ਼ੱਕ ਹੀ ਉਨ੍ਹਾਂ ਨੇ ਸੱਤਾ ਦਾ ਬਦਲਾਅ ਸਵੀਕਾਰ ਕਰ ਲਿਆ ਹੈ ਪਰ ਚੋਣ ਨਤੀਜਿਆਂ ਨੂੰ ਲੈਕੇ ਉਨ੍ਹਾਂ ਦਾ ਵਿਰੋਧ ਅਜੇ ਵੀ ਬਰਕਰਾਰ ਹੈ।

Click to comment

Leave a Reply

Your email address will not be published.

Most Popular

To Top