ਜੰਗ ਦਾ ਮੈਦਾਨ ਬਣੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ, ਜੇਲ੍ਹ ’ਚ ਭਿੜੇ ਗੈਂਗਸਟਰ, ਹੋਈ ਜ਼ਬਰਦਸਤ ਝੜਪ

 ਜੰਗ ਦਾ ਮੈਦਾਨ ਬਣੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ, ਜੇਲ੍ਹ ’ਚ ਭਿੜੇ ਗੈਂਗਸਟਰ, ਹੋਈ ਜ਼ਬਰਦਸਤ ਝੜਪ

ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚ ਅੱਜ ਗੈਂਗਸਟਰਾਂ ਵਿਚਾਲੇ ਖ਼ੂਨੀ ਝੜਪ ਹੋ ਗਈ। ਇਸ ਝੜਪ ਵਿੱਚ ਕੁਝ ਵਿਅਕਤੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਇਕ ਜ਼ਖ਼ਮੀ ਗੈਂਗਸਟਰ ਦੀ ਹਾਲਤ ਨੂੰ ਵੇਖਦੇ ਹੋਏ ਨੂੰ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਭੇਜ ਦਿੱਤਾ ਗਿਆ ਹੈ।

PunjabKesari

ਕਾਬਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਵੀ ਫਿਰੋਜ਼ਪੁਰ ਜੇਲ੍ਹ ਦੇ ਹਾਈ ਸਕਿਓਰਿਟੀ ਜ਼ੋਨ ‘ਚ ਖ਼ੂਨੀ ਝੜਪ ਹੋਈ ਸੀ, ਜਿਸ ‘ਚ ਦੋ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ‘ਚ ਦਾਖ਼ਲ ਕਰਵਾਇਆ ਗਿਆ ਸੀ। ਖ਼ਬਰ ਲਿਖੇ ਜਾਣ ਤੱਕ ਜ਼ਖ਼ਮੀ ਗੈਂਗਸਟਰ ਦਾ ਇਲਾਜ ਚੱਲ ਰਿਹਾ ਹੈ ਅਤੇ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *