News

ਜੰਮੂ ਕਸ਼ਮੀਰ ਮੁਕਾਬਲੇ ’ਚ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ

ਜ਼ਿਲ੍ਹਾ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਦੇ ਪਿੰਡ ਵੇਈਂਪੁਈ ਦਾ ਨੌਜਵਾਨ ਨੌਗਾਮ ਵੇਰੀਨਾਗ ਮੁਕਾਬਲੇ ਵਿੱਚ ਜ਼ਖਮੀ ਹੋਏ 19 ਰਾਸ਼ਟਰੀ ਰਾਈਫਲਜ਼ ਦੇ ਲਾਂਸ ਨਾਇਕ ਜਸਬੀਰ ਸਿੰਘ ਸ਼ਹੀਦ ਹੋ ਗਏ ਹਨ। ਦੱਖਣੀ ਕਸ਼ਮੀਰ ਦੇ ਅਨੰਤਨਾਗ ਅਤੇ ਕੁਲਗਾਮ ਜ਼ਿਲ੍ਹਿਆਂ ਵਿੱਚ ਬੁੱਧਵਾਰ ਸ਼ਾਮ ਤੋਂ ਬਾਅਦ ਦੋ ਵੱਖ-ਵੱਖ ਮੁਕਾਬਲਿਆਂ ਵਿੱਚ ਛੇ ਅਤਿਵਾਦੀ ਮਾਰੇ ਗਏ ਹਨ।

One soldier martyred in encounter with terrorists, 3 terrorists killed in  Anantnag - People News Chronicle

ਆਈਪੀਜੀ ਕਸ਼ਮੀਰ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਵਿੱਚੋਂ ਚਾਰ ਦੀ ਪਹਿਚਾਨ ਹੁਣ ਤੱਕ ਦੋ ਪਾਕਿਸਤਾਨੀ ਅਤੇ ਦੋ ਸਥਾਨਕ ਅੱਤਵਾਦੀਆਂ ਦੇ ਰੂਪ ਵਿੱਚ ਹੋਈ ਹੈ। ਦੋ ਹੋਰ ਅੱਤਵਾਦੀਆਂ ਦੀ ਪਹਿਚਾਨ ਕੀਤੀ ਜਾ ਰਹੀ ਹੈ। ਮਾਰੇ ਗਏ ਦੋ ਸਥਾਨਕ ਅੱਤਵਾਦੀਆਂ ਦੀ ਪਹਿਚਾਨ ਨਿਸਾਰ ਅਹਿਮਦ ਖਾਂਡੇ ਅਤੇ ਮੁਫ਼ਤੀ ਅਲਤਾਫ਼ ਦੇ ਰੂਪ ਵਿੱਚ ਹੋਈ ਹੈ। ਉੱਥੇ ਹੀ ਕੁਲਗਾਮ ਵਿੱਚ ਫੌਜ ਦੇ ਦੋ ਜਵਾਨ ਵੀ ਜ਼ਖ਼ਮੀ ਹੋਏ ਹਨ।

ਇਹਨਾਂ ਅੱਤਵਾਦੀਆਂ ਕੋਲ ਇੱਕ ਅਮਰੀਕੀ ਐਮ 4 ਅਤੇ 2 AK 47 ਰਾਈਫਲਾਂ ਬਰਾਮਦ ਹੋਈਆਂ ਹਨ। ਅਨੰਤਨਾਗ ਵਿੱਚ ਸੁਰੱਖਿਆ ਬਲਾਂ ਦਾ ਆਪਰੇਸ਼ਨ ਜਾਰੀ ਹੈ। ਪੁਲਿਸ ਦੇ ਸੂਤਰਾਂ ਮੁਤਾਬਕ ਬੁੱਧਵਾਰ ਸ਼ਾਮ ਨੂੰ ਸੁਰੱਖਿਆ ਬਲਾਂ ਨੂੰ ਕੁਲਗਾਮ ਜ਼ਿਲ੍ਹੇ ਦੇ ਮਹਿਰਾਮਾ ਇਲਾਕੇ ਵਿੱਚ ਕੁੱਝ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਘਰ-ਘਰ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ।

ਇਸ ਦੌਰਾਨ ਇਕ ਮਕਾਨ ਵਿੱਚ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਤੇ ਫਾਇਰਿੰਗ ਕਰ ਦਿੱਤੀ। ਸੁਰੱਖਿਆ ਬਲਾਂ ਨੇ ਉਹਨਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ, ਪਰ ਉਹ ਨਹੀਂ ਮੰਨੇ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ‘ਚ ਜੈਸ਼ ਦੇ ਪਾਕਿਸਤਾਨੀ ਕਮਾਂਡਰ ਸਮੇਤ 6 ਅੱਤਵਾਦੀਆਂ ਨੂੰ ਮਾਰ ਦਿੱਤਾ।

ਉਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇਨ੍ਹਾਂ ਕੋਲੋਂ ਇੱਕ ਅਮਰੀਕਨ ਐੱਮ4 ਅਤੇ ਦੋ ਏਕੇ ਸੀਰੀਜ਼ ਦੀਆਂ ਰਾਈਫਲਾਂ ਬਰਾਮਦ ਹੋਈਆਂ ਹਨ। ਲੰਬੇ ਸਮੇਂ ਬਾਅਦ ਜੈਸ਼ ਦੇ ਅੱਤਵਾਦੀ ਕੋਲੋਂ ਐੱਮ-4 ਰਾਈਫਲਾਂ ਮਿਲੀਆਂ ਹਨ।

Click to comment

Leave a Reply

Your email address will not be published.

Most Popular

To Top