News

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਕੀਤੀ ਅਪੀਲ

ਕਿਸਾਨਾਂ ਦੇ ਅੰਦੋਲਨ ਨੂੰ ਖਿਦੇੜਣ ਲਈ ਸ਼ਰਾਰਤੀ ਅਨਸਰਾਂ ਵੱਲੋਂ ਕਈ ਪ੍ਰਕਾਰ ਦੀਆਂ ਸਾਜ਼ਿਸ਼ਾਂ ਹੋ ਰਹੀਆਂ ਹਨ। ਉੱਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਖ਼ਬਰਦਾਰ ਕੀਤਾ ਹੈ। ਜੱਥੇਦਾਰ ਨੇ ਕਿਸਾਨਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ।

ਉਹਨਾਂ ਨੇ ਦਿੱਲੀ ਦੀਆਂ ਹੱਦਾਂ ਤੇ ਮੋਰਚੇ ਲਾ ਕੇ ਬੈਠੀਆਂ ਕਿਸਾਨ ਜੱਥੇਬੰਦੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਮੋਰਚਿਆਂ ਨੂੰ ਤਾਰਪੀਡੋ ਕਰਨ ਲਈ ਸਰਕਾਰ ਮੋਰਚਿਆਂ ਵਿੱਚ ਘੁਸਪੈਠ ਕਰਵਾ ਸਕਦੀ ਹੈ। ਉਨ੍ਹਾਂ ਦਿੱਲੀ ਦੀਆਂ ਹੱਦਾਂ ’ਤੇ ਮੋਰਚੇ ਲਗਾ ਕੇ ਬੈਠੀਆਂ ਕਿਸਾਨ ਜਥੇਬੰਦੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਮੋਰਚਿਆਂ ਨੂੰ ਤਾਰਪੀਡੋ ਕਰਨ ਲਈ ਸਰਕਾਰ ਮੋਰਚਿਆਂ ਵਿੱਚ ਘੁਸਪੈਠ ਕਰਵਾ ਸਕਦੀ ਹੈ।

ਇਸ ਲਈ ਸਭ ਨੂੰ ਸੁਚੇਤ ਰਹਿੰਦਿਆਂ ਸਾਵਧਾਨੀ ਵਰਤਣੀ ਪਵੇਗੀ। ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਵਿਦੇਸ਼ ਦੇ ਸਿੱਖ ਨੌਜਵਾਨਾਂ ਨੂੰ ਆਖਿਆ ਕਿ ਉਹ ਗੁਰਦੁਆਰਾ ਸਿਆਸਤ ਦੀ ਥਾਂ ਆਪੋ-ਆਪਣੇ ਮੁਲਕਾਂ ਦੀ ਰਾਜਨੀਤੀ ਵਿੱਚ ਹਿੱਸਾ ਲੈਣ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਹਿਲਾਂ ਦੇਸ਼ ਦੀ ਸਰਕਾਰ ਨੇ ਨੋਟਬੰਦੀ ਲਾਗੂ ਕੀਤੀ, ਪਰ ਕਾਲਾ ਧਨ ਵਾਪਸ ਨਹੀਂ ਆਇਆ।

ਫਿਰ ਜੀਐਸਟੀ ਲਾਗੂ ਕੀਤੀ ਪਰ ਵਪਾਰੀਆਂ ਨੂੰ ਕੋਈ ਫ਼ਾਇਦਾ ਨਹੀਂ ਮਿਲਿਆ ਤੇ ਹੁਣ ਅਜਿਹੇ ਕਾਲੇ ਖੇਤੀ ਕਾਨੂੰਨ ਬਣਾਏ, ਜਿਨ੍ਹਾਂ ਦਾ ਕਿਸਾਨ ਖ਼ੁਦ ਵਿਰੋਧ ਕਰ ਰਹੇ ਹਨ। ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਸੰਸਦ ਦਾ ਵਿਸ਼ੇਸ਼ ਸ਼ੈਸਨ ਬੁਲਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ।

ਉਹਨਾਂ ਨੇ ਨਿਊਯਾਰਕ ਵਿੱਚ ਕਿਸਾਨਾਂ ਦੇ ਹੱਕ ਵਿੱਚ ਸਿੱਖ ਭਾਈਚਾਰੇ ਵੱਲੋਂ ਦਿੱਤੀ ਹਮਾਇਤ ਦੀ ਸ਼ਲਾਘਾ ਕੀਤੀ। ਵੀਡੀਓ ਸੁਨੇਹੇ ਰਾਹੀਂ ਉਹਨਾਂ ਨੇ ਖ਼ਾਸ ਕਰ ਕੇ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ ਆਖਿਆ ਕਿ ਉਹ ਗੁਰਦੁਆਰਾ ਸਿਆਸਤ ਵਿੱਚ ਉਲਝਣ ਦੀ ਥਾਂ ਰਾਜਨੀਤੀ ਵਿੱਚਚ ਸ਼ਾਮਲ ਹੋਣ ਤਾਂ ਜੋ ਕੌਮ ਤੇ ਮੁਲਕ ਵਾਸਤੇ ਆਵਾਜ਼ ਬੁਲੰਦ ਕੀਤੀ ਜਾ ਸਕੇ।
 

Click to comment

Leave a Reply

Your email address will not be published. Required fields are marked *

Most Popular

To Top