News

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਦੀ ਸਰਕਾਰ ਖਿਲਾਫ਼ ਦੇ ਦਿੱਤਾ ਵੱਡਾ ਬਿਆਨ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਨੇ ਹਮੇਸ਼ਾ ਸਿੱਖਾਂ ਪ੍ਰਤੀ ਬੇਰੁਖੀ ਵਾਲਾ ਵਤੀਰਾ ਅਪਣਾਇਆ ਹੈ। ਇਸ ਸਿੱਖ ਸੰਸਥਾ ਨੂੰ ਹਕੂਮਤਾਂ ਵੱਲੋਂ ਇਸ ਲਈ ਨਿਸ਼ਾਨਾ ਬਣਾਇਆ ਜਾਂਦਾ ਹੈ ਕਿਉਂ ਕਿ ਇਹ ਖ਼ੁਦਮੁਖ਼ਤਿਆਰ ਸੰਸਥਾ ਹੈ ਅਤੇ ਇਸ ਕਰ ਕੇ ਹੀ ਇਹ ਸਰਕਾਰਾਂ ਨੂੰ ਚੁੱਭਦੀ ਹੈ।

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਮੌਜੂਦਾ ਕੇਂਦਰ ਸਰਕਾਰ ਵੀ ਸਿੱਖਾਂ ਦੀ ਹਮਦਰਦ ਨਹੀਂ ਹੈ। ਸ਼੍ਰੀ ਗੁਰੂ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟ ਕਿਹਾ ਕਿ ਇਹ ਮਾਮਲਾ ਪ੍ਰਬੰਧਕੀ ਅਤੇ ਹੇਰਾਫੇਰੀ ਨਾਲ ਜੁੜਿਆ ਹੋਇਆ ਹੈ ਨਾ ਕਿ ਬੇਅਦਬੀ ਨਾਲ।

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਤੇ ਕੀਤੇ ਗਏ ਪੰਥਕ ਸਮਾਗਮ ਦੌਰਾਨ 11 ਅਹਿਮ ਮਤੇ ਪਾਸ ਕੀਤੇ ਗਏ ਹਨ। ਇਹ ਮਤੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਮੈਂਬਰਾਂ ਹਰਜਿੰਦਰ ਸਿੰਘ ਧਾਮੀ, ਬੀਬੀ ਜਗੀਰ ਕੌਰ, ਜੱਥੇਦਾਰ ਤੋਤਾ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਭਾਈ ਮਨਜੀਤ ਸਿੰਘ ਨੇ ਪੜ੍ਹੇ।

Click to comment

Leave a Reply

Your email address will not be published. Required fields are marked *

Most Popular

To Top