News

ਜੱਥੇਦਾਰ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਅਤੇ ਕੌਮ ਦੇ ਕਈ ਮਸਲਿਆਂ ‘ਤੇ ਕੀਤੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਜੱਥੇਦਾਰ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਤੇ ਜਥੇਦਾਰ ਵਿਚਾਲੇ 1 ਘੰਟੇ ਤੱਕ ਮੁਲਾਕਾਤ ਚੱਲੀ ਅਤੇ ਕਿਹਾ ਜਾਂਦਾ ਹੈ ਕਿ ਪੰਜਾਬ ਅਤੇ ਕੌਮ ਦੇ ਕਈ ਮਸਲਿਆਂ ਨੂੰ ਲੈ ਕੇ ਚਰਚਾ ਹੋਈ ਹੈ।

Image

ਮੁੱਖ ਮੰਤਰੀ ਮਾਨ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਇਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਮੁੱਖ ਮੰਤਰੀ ਦੇ ਹਰਿਮੰਦਰ ਸਾਹਿਬ ਪਹੁੰਚਣ ਮੌਕੇ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਹੈ।

Click to comment

Leave a Reply

Your email address will not be published.

Most Popular

To Top