News

ਜੱਥੇਦਾਰ ਹਰਪ੍ਰੀਤ ਸਿੰਘ ਨੇ ਸਰਕਾਰ ਵੱਲੋਂ ਮੁੜ ਬਹਾਲ ਕੀਤੀ ਸੁਰੱਖਿਆ ਲੈਣ ਤੋਂ ਇਨਕਾਰ

ਪੰਜਾਬ ਸਰਕਾਰ ਵੱਲੋਂ ਸਵੇਰੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿੱਚ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ‘ਤੇ ਜਥੇਦਾਰ ਨੇ ਬਾਕੀ ਸੁਰੱਖਿਆ ਵੀ ਵਾਪਸ ਕਰ ਦਿੱਤੀ ਸੀ। ਹੁਣ ਪਤਾ ਲੱਗਿਆ ਹੈ ਕਿ ਸਰਕਾਰ ਵੱਲੋਂ ਜਥੇਦਾਰ ਦੀ ਸੁਰੱਖਿਆ ਬਹਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਪਰ ਜਥੇਦਾਰ ਵੱਲੋਂ ਫ਼ਿਲਹਾਲ ਸਰਕਾਰੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

Bhagwant Mann to resign as MP on Monday, say sources | Business Standard  News

ਸ਼੍ਰੋਮਣੀ ਕਮੇਟੀ ਨੇ ਆਪਣੇ ਫੇਸਬੁਕ ਸਫੇ ਉਤੇ ਇਸ ਦੀ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸੂਬੇ ਵਿਚ ਵੀਆਈਪੀ ਸੁਰੱਖਿਆ ਉਤੇ ਵੱਡਾ ਕੱਟ ਲਾਇਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੋਂ ਵੀ ਅੱਧੀ ਸੁਰੱਖਿਆ ਵਾਪਸ ਲੈ ਲਈ ਹੈ।

ਇਸ ਪਿੱਛੋਂ ਜਥੇਦਾਰ ਨੇ ਸਰਕਾਰ ਦੀ ਬਾਕੀ ਸੁਰੱਖਿਆ ਵੀ ਵਾਪਸ ਭੇਜ ਦਿੱਤੀ ਹੈ। ਜਥੇਦਾਰ ਨਾਲ 6 ਮੁਲਾਜ਼ਮ ਤਾਇਨਾਤ ਸਨ ਤੇ ਇਨ੍ਹਾਂ ਵਿਚੋਂ 3 ਸਰਕਾਰ ਨੇ ਵਾਪਸ ਲਏ ਸਨ ਪਰ ਜਥੇਦਾਰ ਨੇ ਬਾਕੀ ਦੇ ਮੁਲਾਜ਼ਮ ਵੀ ਸਰਕਾਰ ਨੂੰ ਵਾਪਸ ਕਰ ਦਿੱਤੇ ਹਨ। ਜਥੇਦਾਰ ਨੇ ਆਖਿਆ ਕਿ ਸਾਨੂੰ ਸਰਕਾਰੀ ਸੁਰੱਖਿਆ ਦੀ ਲੋੜ ਨਹੀਂ ਹੈ। ਸਿੱਖ ਨੌਜਵਾਨ ਹੀ ਸਾਡੀ ਸੁਰੱਖਿਆ ਲਈ ਕਾਫੀ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਦੀ ਇਕ ਕਹਾਵਤ ਹੈ- ‘ਭਲਾ ਹੋਇਆ ਮੇਰਾ ਚਰਖਾ ਟੁੱਟਾ ਜ਼ਿੰਦ ਆਜ਼ਾਬੋਂ ਛੁਟੀ”, ਸਾਨੂੰ ਕਿਸੇ ਸੁਰੱਖਿਆ ਦੀ ਲੋੜ ਨਹੀਂ ਹੈ।

Click to comment

Leave a Reply

Your email address will not be published.

Most Popular

To Top