ਝੀਂਗਾ ਪਾਲਣ ਅਧੀਨ ਲਿਆਂਦਾ ਜਾਏਗਾ 5000 ਏਕੜ ਰਕਬਾ, ਕਿਸਾਨਾਂ ਨੂੰ ਮਿਲੇਗੀ ਸਬਸਿਡੀ: ਮੰਤਰੀ ਭੁੱਲਰ

 ਝੀਂਗਾ ਪਾਲਣ ਅਧੀਨ ਲਿਆਂਦਾ ਜਾਏਗਾ 5000 ਏਕੜ ਰਕਬਾ, ਕਿਸਾਨਾਂ ਨੂੰ ਮਿਲੇਗੀ ਸਬਸਿਡੀ: ਮੰਤਰੀ ਭੁੱਲਰ

ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ, ਸਰਕਾਰ ਨੇ ਕਿਸਾਨਾਂ ਲਈ ਲਾਹੇਵੰਦ ਕਿੱਤੇ ਝੀਂਗਾ ਪਾਲਣ ਨੂੰ ਸੂਬੇ ਵਿੱਚ ਹੋਰ ਪ੍ਰਫੁਲਤ ਕਰਨ ਦੇ ਉਦੇਸ਼ ਨਾਲ ਅਗਲੇ ਪੰਜ ਸਾਲ ਦੌਰਾਨ 5000 ਏਕੜ ਰਕਬੇ ਵਿੱਚ ਝੀਂਗਾ ਪਾਲਣ ਅਪਨਾਉਣ ਦੀ ਰਣਨੀਤੀ ਉਲੀਕੀ ਹੈ। ਉਹਨਾਂ ਦੱਸਿਆ ਕਿ ਝੀਂਗਾ ਪਾਲਣ ਦਾ ਕਿੱਤਾ ਅਪਣਾ ਕੇ ਕਿਸਾਨ ਇੱਕ ਏਕੜ ਰਕਬੇ ਵਿੱਚੋਂ ਤਿੰਨ ਲੱਖ ਰੁਪਏ ਦੀ ਆਮਦਨ ਕਮਾ ਸਕਦੇ ਹਨ।

Restoring bus service top priority: Laljit Singh Bhullar

ਉਹਨਾਂ ਦੱਸਿਆ ਕਿ ਪੰਜਾਬ ਦੇ ਸੇਮ ਤੇ ਖਰੇ ਪਾਣੀ ਨਾਲ ਪ੍ਰਭਾਵਿਤ ਤੇ ਜ਼ੀਰੋ ਆਮਦਨ ਵਾਲੀਆਂ ਜ਼ਮੀਨਾਂ ਵਿੱਚ ਝੀਂਗਾ ਪਾਲਣ ਕਰਵਾਇਆ ਜਾ ਰਿਹਾ ਹੈ, ਜੋ ਕਿਸਾਨਾਂ ਦੀ ਆਦਮਨ ਵਧਾਉਣ ਵਿੱਚ ਸਫ਼ਲ ਸਿੱਧ ਹੋਇਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਪਿਛਲੇ ਵਰ੍ਹੇ 1200 ਏਕੜ ਰਕਬਾ ਝੀਂਗਾ ਪਾਲਣ ਅਧੀਨ ਲਿਆਂਦਾ ਗਿਆ।

ਕਿਸਾਨਾਂ ਦੀ ਆਮਦਨ ਵਧਾਉਣ ਲਈ ਤਤਪਰ ਪੰਜਾਬ ਸਰਕਾਰ ਨੇ ਝੀਂਗਾ ਪਾਲਣ ਨੂੰ ਅਗਲੇ ਪੰਜ ਸਾਲਾਂ ਦੌਰਾਨ 5000 ਏਕੜ ਰਕਬੇ ਵਿੱਚ ਪ੍ਰਫੁਲਤ ਕਰਨ ਦੀ ਵਿਉਂਤਬੰਦੀ ਕੀਤੀ ਹੈ। ਉਹਨਾਂ ਅੱਗੇ ਦੱਸਿਆ ਕਿ ਝੀਂਗਾ ਪਾਲਣ ਦੇ ਵਿਕਾਸ ਲਈ ਸਰਕਾਰ ਵੱਲੋਂ ਪਿੰਡ ਈਨਾ ਖੇੜਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਡੈਮੋਸਟ੍ਰੇਸ਼ਨ ਫਾਰਮ-ਕਮ-ਟ੍ਰੇਨਿੰਗ ਸੈਂਟਰ ਚਲਾਇਆ ਜਾ ਰਿਹਾ ਹੈ, ਜਿੱਥੇ ਝੀਂਗਾ ਪਾਲਕ ਕਿਸਾਨਾਂ ਨੂੰ ਮੁਫ਼ਤ ਸਿਖਲਾਈ ਤੇ ਮਿੱਟੀ-ਪਾਣੀ ਦੀ ਜਾਂਚ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਵਧਾਉਣ ਲਈ ਖ਼ਾਸ ਜ਼ੋਰ ਦਿੱਤਾ ਜਾ ਰਿਹਾ ਹੈ। ਵਧੀਆ ਕਿਸਮ ਦਾ ਮੱਛੀ ਪੂੰਗ ਰਿਆਇਤੀ ਦਰਾਂ ਤੇ ਕਿਸਾਨਾਂ ਨੂੰ ਸਰਕਾਰੀ ਮੱਛੀ ਪੂੰਗ ਫ਼ਾਰਮਾਂ ਤੋਂ ਸਪਲਾਈ ਕੀਤਾ ਜਾ ਰਿਹਾ ਹੈ। ਪਿੰਡ ਕਿੱਲਿਆਂਵਾਲੀ, ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਇੱਕ ਨਵਾਂ ਸਰਕਾਰੀ ਮੱਛੀ ਪੂੰਗ ਫ਼ਾਰਮ ਉਸਾਰੀ ਅਧੀਨ ਹੈ, ਜਿਸ ਦਾ ਕੰਮ ਛੇਤੀ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਅਤੇ ਝੀਂਗਾ ਪਾਲਣ ਦੇ ਕਿੱਤੇ ਦੀ ਸ਼ੁਰੂਆਤ ਕਰਨ, ਮੱਛੀ ਦੀ ਢੋਆ-ਢੁਆਈ ਵਾਸਤੇ ਟਰਾਂਸਪੋਰਟ ਵਾਹਨਾਂ ਜਿਵੇਂ ਸਾਈਕਲ, ਮੋਟਰ-ਸਾਈਕਲ, ਆਟੋ-ਰਿਕਸ਼ਾ, ਇਨਸੁਲੇਟਿਡ ਤੇ ਰੈਫ਼ਰੀਜਰੇਟਿਡ ਗੱਡੀਆਂ ਦੀ ਖ਼ਰੀਦ ਵਾਸਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਮੱਛੀ ਪਾਲਣ ਦੀਆਂ ਉੱਨਤ ਤਕਨੀਕਾਂ ਜਿਵੇਂ ਰੀ-ਸਰਕੂਲੇਟਰੀ ਐਕੁਆਕਲਚਰ ਸਿਸਟਮ (ਆਰ.ਏ.ਐਸ.) ਤੇ ਬਾਇਉਫ਼ਲੋਕ ਤਕਨਾਲੌਜੀ ਨੂੰ ਵੀ ਇਸ ਸਕੀਮ ਅਧੀਨ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ।

ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੀ ਆਮਦਨ ਦੇ ਸਰੋਤ ਵਧਾਉਣ। ਸਰਕਾਰ ਮੱਛੀ ਤੇ ਝੀਂਗਾ ਪਾਲਣ ਦਾ ਕਿੱਤਾ ਅਪਨਾਉਣ ਲਈ 40 ਤੋਂ 60 ਫ਼ੀਸਦੀ ਤੱਕ ਸਬਸਿਡੀ ਮੁਹੱਈਆ ਕਰਵਾ ਰਹੀ ਹੈ, ਜਿਸ ਦਾ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜਨਰਲ ਵਰਗ ਲਈ ਸਬਸਿਡੀ 40 ਫ਼ੀਸਦੀ ਤੇ ਐਸ.ਸੀ/ਐਸ.ਟੀ/ਔਰਤਾਂ ਤੇ ਉਨ੍ਹਾਂ ਦੀਆਂ ਸਵੈ-ਸਹਾਇਤਾ ਸੰਸਥਾਵਾਂ ਲਈ 60 ਫ਼ੀਸਦੀ ਸਬਸਿਡੀ ਦੀ ਵਿਵਸਥਾ ਕੀਤੀ ਗਈ ਹੈ।

Leave a Reply

Your email address will not be published. Required fields are marked *