News

ਝੋਨੇ ਦੀ ਖਰੀਦ ਦੇ ਨਿਯਮਾਂ ਨੂੰ ਬਦਲਣ ਦੀ ਤਿਆਰੀ, ਕੈਪਟਨ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ

ਕੇਂਦਰ ਸਰਕਾਰ ਵੱਲੋਂ ਝੋਨਾ, ਚਾਵਲ ਅਤੇ ਕਣਕ ਦੀ ਖਰੀਦ ਦੇ ਨਿਯਮਾਂ ਵਿੱਚ ਬਦਲਾਅ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਖੇਤੀ ਵਿਗਿਆਨਿਕਾਂ ਦੇ ਇੱਕ ਗਰੁੱਪ ਦਾ ਗਠਨ ਕਰਕੇ ਝੋਨਾ, ਚਾਵਲ ਅਤੇ ਕਣਕ ਖਰੀਦ ਲਈ ਪਹਿਲਾਂ ਤੋਂ ਤੈਅ ਮਾਪਦੰਡਾਂ ਵਿੱਚ ਬਦਲਾਅ ਕਰਨਾ ਚਾਹੁੰਦੀ ਹੈ। ਪੰਜਾਬ ਦੇ ਨਾਲ-ਨਾਲ ਹੋਰ ਹੋਰਨਾਂ ਰਾਜਾਂ ਵਿੱਚ ਇਸ ਦਾ ਵਿਰੋਧ ਹੋ ਰਿਹਾ ਹੈ ਪਰ ਭਾਜਪਾ ਸ਼ਾਸਿਤ ਸੂਬੇ ਇਸ ਦਾ ਵਿਰੋਧ ਜ਼ਿਆਦਾ ਖੁਲ੍ਹ ਕੇ ਨਹੀਂ ਕਰ ਰਹੇ।

Paddy procurement begins at 28 mandis of district

ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ ਅਤੇ ਇਸ ਸਬੰਧੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖੀ ਹੈ। ਕੈਪਟਨ ਨੇ ਚਿੱਠੀ ਵਿੱਚ ਇਹਨਾਂ ਮਾਪਦੰਡਾਂ ਦਾ ਵਿਰੋਧ ਕੀਤਾ ਹੈ। ਖੁਰਾਕ ਅਤੇ ਸਪਲਾਈ ਮੰਤਰਾਲੇ ਦੇ ਸੂਤਰਾਂ ਮੁਤਾਬਕ ਨਵੇਂ ਮਾਪਦੰਡਾਂ ਨੂੰ ਲੈ ਕੇ ਸਾਰੇ ਸੂਬਿਆਂ ਦੇ ਪ੍ਰਮੁੱਖ ਸਕੱਤਰਾਂ ਦੀ ਇੱਕ ਬੈਠਕ ਪਿਛਲੇ ਹਫ਼ਤੇ ਹੋਈ ਸੀ।

ਪੰਜਾਬ ਸਮੇਤ ਉਹਨਾਂ ਸਾਰੇ ਸੂਬਿਆਂ ਨੇ ਇਸ ਦਾ ਵਿਰੋਧ ਕੀਤਾ ਹੈ ਜਿੱਥੇ ਭਾਰੀ ਮਾਤਰਾ ਵਿੱਚ ਕਣਕ ਅਤੇ ਝੋਨੇ ਦੀ ਖਰੀਦ ਕੀਤੀ ਜਾਂਦੀ ਹੈ। ਮੁੱਖ ਮੰਤਰੀ ਨੇ ਚਿੱਠੀ ਵਿੱਚ ਲਿਖਿਆ ਕਿ ਮਾਪਦੰਡ ਤੈਅ ਕਰਨ ਲਈ ਬਣਾਈ ਕਮੇਟੀ ਵਿੱਚ ਕੇਂਦਰੀ ਅਧਿਕਾਰੀ, ਕੇਂਦਰੀ ਸੰਸਥਾਵਾਂ ਦੇ ਵਿਗਿਆਨੀਆਂ ਨੂੰ ਹੀ ਸ਼ਾਮਲ ਕੀਤਾ ਗਿਆ। ਨਾ ਤਾਂ ਸੂਬਿਆਂ ਦੀਆਂ ਖਰੀਦ ਏਜੰਸੀਆਂ ਨੂੰ ਇਸ ਵਿੱਚ ਪ੍ਰਤੀਨਿਧਤਵ ਦਿੱਤਾ ਗਿਆ ਅਤੇ ਨਾ ਹੀ ਸਭ ਤੋਂ ਵੱਡੇ ਸਟੇਕ ਹੋਲਡਰ ਕਿਸਾਨਾਂ ਅਤੇ ਮਿਲਰਸ ਨੂੰ।

ਇਸੇ ਤਰ੍ਹਾਂ ਝੋਨੇ ਵਿੱਚ ਨਮੀ ਦੀ ਮਾਤਰਾ ਘਟਾ ਕੇ 17 ਕਰਨ ਦਾ ਪ੍ਰਸਤਾਵ ਹੈ। ਇਸ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਹਾ ਕਿ ਜਲਵਾਯੂ ਤਬਦੀਲੀ ਕਾਰਨ ਅਕਤੂਬਰ ਦੇ ਮਹੀਨੇ ਵਿੱਚ ਵੀ ਮੌਸਮ ਵਿੱਚ ਬਹੁਤ ਜ਼ਿਆਦਾ ਨਮੀ ਹੁੰਦੀ ਹੈ।

ਅਜਿਹੀ ਸਥਿਤੀ ਵਿੱਚ ਝੋਨੇ ਵਿੱਚ ਨਮੀ ਦੀ ਮਾਤਰਾ 17 ਤੋਂ ਘੱਟ ਕਰਨਾ ਸਹੀ ਨਹੀਂ ਹੈ। ਇਹ ਧਿਆਨ ਦੇਣ ਯੋਗ ਹੈ ਕਿ ਝੋਨੇ ਦੀ ਵਾਢੀ ਸਮੇਂ, ਇਨਔਰਗੈਨਿਕ ਮੈਟਰ ਵੀ ਆਉਂਦੇ ਹਨ ਅਤੇ ਇਸ ਦੀ ਮਾਤਰਾ 3 ਪ੍ਰਤੀਸ਼ਤ ਤੇ ਯਕੀਨੀ ਬਣਾਈ ਗਈ ਹੈ। ਕਮੇਟੀ ਨੇ ਇਸ ਨੂੰ ਤਿੰਨ ਫੀ ਸਦੀ ਤੋਂ ਘਟਾ ਕੇ ਦੋ ਫੀਸਦੀ ਕਰਨ ਦੀ ਸਿਫਾਰਸ਼ ਵੀ ਕੀਤੀ ਹੈ।

Click to comment

Leave a Reply

Your email address will not be published.

Most Popular

To Top