News

ਝੋਨੇ ਦੀ ਲੁਆਈ ਨੂੰ ਲੈ ਕੇ ਕਿਸਾਨਾਂ ਨੇ ਸਰਕਾਰ ਅੱਗੇ ਰੱਖੀਆਂ ਇਹ ਮੰਗਾਂ

ਪੰਜਾਬ ਵਿੱਚ 10 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਚੁੱਕੀ ਹੈ। ਸਰਕਾਰ ਵੱਲੋਂ ਝੋਨੇ ਦੀ ਐਮਐਸਪੀ ਵਿੱਚ 72 ਰੁਪਏ ਵਾਧਾ ਕੀਤਾ ਗਿਆ ਹੈ। ਪਰ ਕਿਸਾਨ ਇਸ ਨੂੰ ਲੈ ਕੇ ਖੁਸ਼ ਨਹੀਂ ਹਨ। ਕਿਸਾਨ ਜੱਥੇਬੰਦੀਆਂ ਦੇ ਲੀਡਰਾਂ ਤੇ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਸਿਰਫ 72 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਗਿਆ ਹੈ। ਇਹ ਲਾਗਤ ਦੀ ਤੁਲਣਾ ਵਿੱਚ ਬਹੁਤ ਘੱਟ ਹੈ।

Punjab farmers face Rs 1,000 per acre rise in paddy input cost as diesel  rates up | Hindustan Times

ਉਹਨਾਂ ਨੇ ਇਸ ਵਾਧੇ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਇਹ ਕਿਸਾਨਾਂ ਨਾਲ ਮਜ਼ਾਕ ਕੀਤਾ ਗਿਆ ਹੈ। ਝੋਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 500 ਰੁਪਏ ਦਾ ਵਾਧਾ ਕੀਤਾ ਜਾਵੇ। ਉਹਨਾਂ ਅੱਗੇ ਕਿਹਾ ਕਿ ਜਿਹੜੇ ਕਿਸਾਨ ਦਿੱਲੀ ਮੋਰਚੇ ਤੇ ਡਟੇ ਹੋਏ ਹਨ, ਉਹਨਾਂ ਦਾ ਝੋਨਾ ਲਾਉਣ ਦਾ ਜ਼ਿੰਮਾ ਵੀ ਰਲ-ਮਿਲ ਕੇ ਇੱਥੇ ਰਹਿੰਦੇ ਕਿਸਾਨਾਂ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਆਈ ਪਰਵਾਸੀ ਲੇਬਰ ਵੱਲੋਂ ਦੱਸਿਆ ਗਿਆ ਹੈ ਕਿ ਯੂਪੀ ਤੇ ਬਿਹਾਰ ਵਿੱਚ ਉਹਨਾਂ ਨੂੰ ਰੁਜ਼ਗਾਰ ਨਹੀਂ ਮਿਲਦਾ।

ਇਸ ਲਈ ਉਹ ਪੰਜਾਬ ਵਿੱਚ ਝੋਨਾ ਲਾ ਰਹੇ ਹਨ। ਉਹਨਾਂ ਕਿਹਾ ਕਿ ਉਹ ਜ਼ਮੀਨ ਵਾਲੇ ਹੋ ਕੇ ਵੀ ਮੰਡੀਕਰਨ ਨਾ ਹੋਣ ਕਰ ਕੇ ਪੰਜਾਬ ਵਿੱਚ ਲੇਬਰ ਕਰਨ ਲਈ ਮਜ਼ਬੂਰ ਹਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਬਿਜਲੀ ਵਿਭਾਗ ਵੱਲੋਂ ਅੱਠ ਘੰਟੇ ਬਿਜਲੀ ਦੀ ਨਿਰਵਿਘਨ ਸਪਲਾਈ ਸ਼ੁਰੂ ਹੋ ਚੁੱਕੀ ਹੈ। ਅੱਜ ਬਰਨਾਲਾ ਜ਼ਿਲ੍ਹੇ ਦੇ ਖੇਤਾਂ ਵਿੱਚ ਜਾ ਕੇ ਦੇਖਿਆ ਕਿ ਕਿਸਾਨਾਂ ਵੱਲੋਂ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ।

ਕਿਸਾਨਾਂ ਨੇ ਦੱਸਿਆ ਕਿ ਝੋਨੇ ਦੀ ਲਵਾਈ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸ਼ੁਰੂ ਹੋ ਚੁੱਕੀ ਹੈ ਤੇ ਬਿਜਲੀ ਦੀ ਸਪਲਾਈ ਵੀ ਅੱਠ ਘੰਟੇ ਨਿਰਵਿਘਨ ਸ਼ੁਰੂ ਹੋ ਗਈ ਹੈ। ਉਹਨਾਂ ਮੰਗ ਕੀਤੀ ਕਿ ਬਿਜਲੀ ਦੀ ਸਪਲਾਈ 10 ਘੰਟੇ ਕੀਤੀ ਜਾਵੇ।

Click to comment

Leave a Reply

Your email address will not be published.

Most Popular

To Top