ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਮੰਤਰੀ ਕਟਾਰੂਚੱਕ, ਕਿਹਾ, ਘੰਟਿਆਂ ’ਚ ਹੋ ਰਹੀ ਝੋਨੇ ਦੀ ਅਦਾਇਗੀ

 ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਮੰਤਰੀ ਕਟਾਰੂਚੱਕ, ਕਿਹਾ, ਘੰਟਿਆਂ ’ਚ ਹੋ ਰਹੀ ਝੋਨੇ ਦੀ ਅਦਾਇਗੀ

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਬਾਰੇ ਗੱਲਬਾਤ ਕਰਦੇ ਦੱਸਿਆ ਕਿ ਇਸ ਵਾਰ ਝੋਨੇ ਦੀ ਅਦਾਇਗੀ ਦਿਨਾਂ ਵਿੱਚ ਨਹੀਂ ਕੇਵਲ ਘੰਟਿਆਂ ਵਿੱਚ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 1943 ਕਰੋੜ ਰੁਪਏ ਕਿਸਾਨਾਂ ਦੇ ਖਾਤੇ ਵਿੱਚ ਭੇਜੇ ਜਾ ਚੁੱਕੇ ਹਨ।

Image

ਝੋਨੇ ਦੀ ਫ਼ਸਲ ਦੀ ਸਰਕਾਰੀ ਖਰੀਦ ਲਈ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰਈਆ ਅਤੇ ਜੰਡਿਆਲਾ ਗੁਰੂ ਦਾਣਾ ਮੰਡੀਆਂ ਦਾ ਦੌਰਾ ਕਰਨ ਮਗਰੋਂ ਖਰੀਦ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

Image

ਉਹਨਾਂ ਕਿਹਾ ਕਿ ਹੁਣ ਤੱਕ 18.5 ਮੀਟਰਕ ਟਨ ਝੋਨਾ ਮੰਡੀਆਂ ਵਿੱਚ ਆ ਚੁੱਕਾ ਹੈ ਜਿਸ ਵਿੱਚੋਂ 17.5 ਮੀਟਿਰਕ ਟਨ ਦੀ ਖਰੀਦ ਅਤੇ 7.5 ਮੀਟਿਰਕ ਟਨ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਵਜੋਂ 1943 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਜਾ ਚੁੱਕੇ ਹਨ, ਜੋ ਕਿ ਖਰੀਦ ਦੇ ਚੰਦ ਘੰਟਿਆਂ ਬਾਅਦ ਹੀ ਕੀਤੀ ਜਾ ਰਹੀ ਹੈ।

ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਚੰਗੀ ਤਰ੍ਹਾਂ ਪੱਕੀ ਫ਼ਸਲ ਦੀ ਹੀ ਵਾਢੀ ਕੀਤੀ ਜਾਵੇ ਤਾਂ ਜੋ ਇਸ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਨਾ ਹੋਵੇ ਤੇ ਖਰੀਦ ਏਜੰਸੀਆਂ ਵੱਲੋਂ ਇਸ ਨੂੰ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਜਾ ਸਕਦੇ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਫ਼ਸਲ ਦੀ ਖਰੀਦ ਤੋਂ ਕੁਝ ਹੀ ਘੰਟਿਆਂ ਵਿੱਚ ਇਸ ਦੀ ਅਦਾਇਗੀ ਵੀ ਯਕੀਨੀ ਬਣਾਈ ਜਾ ਰਹੀ ਹੈ।

ਇਸ ਮੌਕੇ ਡੀਐਫਸੀ ਸ੍ਰੀਮਤੀ ਸੰਜੋਗਤਾ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਕਿਸਾਨ ਸੇਵਾ ਕੇਦਰ, ਸਿਹਤ ਸੇਵਾ ਕੇਂਦਰ ਅਤੇ ਹੈਲਪਲਾਈਨ ਨੰਬਰ ਸਥਾਪਿਤ ਕੀਤੇ ਗਏ ਹਨ ਤਾਂ ਜੋ ਜਦੋਂ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਉਪਰੋਕਤ ਤੇ ਰਾਬਤਾ ਕਰ ਸਕਣ। ਰਈਆ ਦਾਣਾ ਮੰਡੀ ਵਿੱਚ ਖਰੀਦ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਵਰਗ ਜਿਨਾਂ ’ਚ ਆੜਤੀ, ਮਜ਼ਦੂਰ, ਟਰਾਂਸਪੋਰਟਰ ਆਦਿ ਵੀ ਸ਼ਾਮਲ ਹਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।

Leave a Reply

Your email address will not be published.