ਝੋਨੇ ਦੇ ‘ਬੌਣਾਪਨ’ ਕਾਰਨ ਫਸਲਾਂ ਹੋਈਆਂ ਤਬਾਹ, ਕਿਸਾਨਾਂ ਨੇ ਖੜੀ ਫ਼ਸਲ ’ਤੇ ਹੀ ਚਲਾਇਆ ਟਰੈਕਟਰ  

 ਝੋਨੇ ਦੇ ‘ਬੌਣਾਪਨ’ ਕਾਰਨ ਫਸਲਾਂ ਹੋਈਆਂ ਤਬਾਹ, ਕਿਸਾਨਾਂ ਨੇ ਖੜੀ ਫ਼ਸਲ ’ਤੇ ਹੀ ਚਲਾਇਆ ਟਰੈਕਟਰ  

ਪੰਜਾਬ ਵਿੱਚ ਐਸਆਰਬੀਐਸਐਸਵੀ (ਸਦਰਨ ਰਾਈਸ ਬਲੈਕ ਸਟ੍ਰੀਟ ਸਟੰਟ ਵਾਇਰਸ) ਨੇ ਪਠਾਨਕੋਟ ਵਿੱਚ ਝੋਨੇ ਦੀ ਫ਼ਸਲ ਨੂੰ ਤਬਾਹ ਕਰ ਦਿੱਤਾ ਹੈ। ਇਸ ਨੂੰ ਆਮ ਭਾਸ਼ਾ ਵਿੱਚ ਝੋਨੇ ਦਾ ਬੌਣਾਪਨ ਵੀ ਕਿਹਾ ਜਾਂਦਾ ਹੈ। ਹੋਰਨਾਂ ਜ਼ਿਲ੍ਹਿਆਂ ਦੇ ਮੁਕਾਬਲੇ ਪਠਾਨਕੋਟ ਵਿੱਚ ਸਭ ਤੋਂ ਵੱਧ ਫ਼ਸਲਾਂ ਦੇ ਨੁਕਸਾਨ ਤੋਂ ਪੀੜਤ ਕਿਸਾਨ ਹੱਥੀਂ ਬੀਜੀਆਂ ਫ਼ਸਲਾਂ ਨੂੰ ਵਾਹ ਰਹੇ ਹਨ।

ਦੱਸ ਦਈਏ ਕਿ ਪਠਾਨਕੋਟ ਵਿੱਚ 4500 ਹੈਕਟੇਅਰ ਰਕਬੇ ਵਿੱਚ ਫ਼ਸਲ ਇਸ ਵਾਇਰਸ ਨਾਲ ਪ੍ਰਭਾਵਿਤ ਹੋਈ ਹੈ। ਖੇਤੀਬਾੜੀ ਵਿਭਾਗ ਮੁਤਾਬਕ ਉਕਤ ਵਾਇਰਸ ਨੇ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਇੰਨੀ ਤਬਾਹੀ ਨਹੀਂ ਮਚਾਈ ਹੈ। ਹਾਲਾਂਕਿ ਪਠਾਨਕੋਟ ਤੋਂ ਬਾਅਦ ਮੋਹਾਲੀ ਵਿੱਚ ਵੀ ਇਸ ਵਾਇਰਸ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ।

ਹਲਕਾ ਭੋਆ ਵਿੱਚ ਕਿਸਾਨਾਂ ਨੇ ਟਰੈਕਟਰ ਚਲਾ ਕੇ ਹਜ਼ਾਰਾਂ ਏਕੜ ਫ਼ਸਲ ਬਰਬਾਦ ਕਰ ਦਿੱਤੀ ਹੈ। ਕਿਸਾਨਾਂ ਨੇ ਵਾਇਰਸ ਨਾਲ ਤਬਾਹ ਹੋਈ ਫ਼ਸਲ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਖੇਤੀਬਾੜੀ ਵਿਭਾਗ ਨੇ ਆਪਣੀ ਰਿਪੋਰਟ ਤਿਆਰ ਕਰਕੇ ਡੀਸੀ ਅਤੇ ਖੇਤੀਬਾੜੀ ਵਿਭਾਗ ਦੇ ਡਾਇਰੈਟਰ ਨੂੰ ਸੌਂਪ ਦਿੱਤੀ ਹੈ।

Leave a Reply

Your email address will not be published.