News

ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਨਿਯੁਕਤੀਆਂ ਤੇ ਬਦਲੀਆਂ ’ਤੇ ਪਾਬੰਦੀ

ਝੋਨੇ ਦੇ ਸੀਜ਼ਨ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਨਿਯੁਕਤੀਆਂ ਤੇ ਬਦਲੀਆਂ ਤੇ ਪਾਬੰਦੀ ਲਾ ਦਿੱਤੀ ਗਈ ਹੈ। ਕਾਰਪੋਰੇਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਇਹ ਹੁਕਮ ਤੁਰੰਤ ਲਾਗੂ ਕਰ ਦਿੱਤੇ ਹਨ।

Delay in crop relief forces farmers into debt- The New Indian Express

ਪੱਤਰ ਵਿੱਚ ਦੱਸਿਆ ਗਿਆ ਕਿ ਇਹ ਪ੍ਰਬੰਧਕੀ ਆਧਾਰ ਤੇ ਹੋਣ ਵਾਲੇ ਹੁਕਮਾਂ ਤੇ ਲਾਗੂ ਨਹੀਂ ਹੋਵੇਗਾ। ਪਾਵਰ ਕਾਰਪੋਰੇਸ਼ਨ ਦੇ ਡਿਪਟੀ ਸੈਕਟਰੀ ਜੋਨਜ਼ ਵੱਲੋਂ ਮੀਮੋ ਨੰ: 4191/4300 ਵਿੱਚ ਦੱਸਿਆ ਕਿ ਰਾਜ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਚੰਗੀਆਂ ਸੇਵਾਵਾਂ ਦੇਣ ਲਈ ਇਹ ਪਾਬੰਦੀਆਂ ਲਾਈਆਂ ਗਈਆਂ ਹਨ ਕਿਉਂ ਕਿ ਅਧਿਕਾਰੀ ਤੇ ਕਰਮਚਾਰੀ ਜਿੱਥੇ ਤਾਇਨਾਤ ਹਨ ਤੇ ਉੱਥੋਂ ਦੇ ਇਲਾਕੇ ਦੀਆਂ ਬਿਜਲੀ ਤਕਲੀਫਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਜਿਸ ਕਰਕੇ ਉਹਨਾਂ ਦੇ ਤਬਾਦਲੇ ਰੋਕੇ ਗਏ ਹਨ।

ਦੱਸ ਦਈਏ ਕਿ ਪਾਵਰਕੌਮ ਦੇ ਲੋਡ ਡਿਸਪੈਚ ਸੈਂਟਰ ਮੁਤਾਬਕ ਸਰਕਾਰੀ ਥਰਮਲ ਪਲਾਂਟਾਂ ਵਿੱਚੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਤਿੰਨ ਯੂਨਿਟ 527 ਮੈਗਾਵਾਟ, ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦਾ 4 ਨੰਬਰ ਯੂਨਿਟ ਨੇ 170 ਮੈਗਾਵਾਟ ਬਿਜਲੀ ਦਾ ਉਤਪਾਦਨ ਕੀਤੀ।

ਪੰਜਾਬ ਵਿੱਚ ਪੈ ਰਹੀ ਕਹਿਰ ਦੀ ਗਰਮੀ ਕਾਰਨ ਬਿਜਲੀ ਦੀ ਮੰਗ ਵਧਣ ਉਪਰੰਤ ਜਿੱਥੇ ਗੋਇੰਦਵਾਲ ਨੂੰ ਛੱਡ ਕੇ ਪੰਜਾਬ ਦੇ ਸਾਰੇ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ ਵੱਧ ਤੋਂ ਵੱਧ ਬਿਜਲੀ ਪੈਦਾਵਾਰ ਦੇ ਯਤਨ ਕੀਤੇ ਜਾ ਰਹੇ ਹਨ, ਉੱਥੇ ਸੂਬੇ ਦੇ ਸਰਕਾਰੀ ਥਰਮਲ ਪਲਾਂਟਾਂ ਤੇ ਨਹਿਰੀ ਪ੍ਰਾਜੈਕਟਾਂ ਰਾਹੀਂ ਵੀ ਵੱਧ ਤੋਂ ਵੱਧ ਬਿਜਲੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਂਝ ਸਰਕਾਰੀ ਥਰਮਲ ਪਲਾਂਟਾਂ ਦੇ ਚਾਰ ਯੂਨਿਟ ਤਕਨੀਕੀ ਨੁਕਸ ਕਾਰਨ ਬੰਦ ਪਏ ਹਨ ਤੇ ਨਹਿਰੀ ਪ੍ਰਾਜੈਕਟਾਂ ਦੇ ਉਤਪਾਦਨ ਵਿੱਚ ਪਾਣੀ ਦੀ ਘਾਟ ਅੜਿੱਕਾ ਬਣ ਰਹੀ ਹੈ।

Click to comment

Leave a Reply

Your email address will not be published.

Most Popular

To Top