ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਸਾਬਕਾ ਕੈਬਨਿਟ ਮੰਤਰੀ ਦੇ ਕਰੀਬੀ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

 ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਸਾਬਕਾ ਕੈਬਨਿਟ ਮੰਤਰੀ ਦੇ ਕਰੀਬੀ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

ਢੋਆ-ਢੁਆਈ ਟੈਂਡਰ ਘੁਟਾਲਾ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਦੇ ਕਰੀਬੀ ਸੰਨੀ ਭੱਲਾ ਨੂੰ ਵਿਜੀਲੈਂਸ ਵੱਲੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਮਾਮਲੇ ਦੀ ਸੁਣਵਾਈ ਦੌਰਾਨ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਵੀ ਪੁੱਜੇ। ਸੰਨੀ ਭੱਲਾ ਦਾ ਰਿਮਾਂਡ ਅੱਜ ਖ਼ਤਮ ਹੋ ਗਿਆ ਹੈ। ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਵਿੱਚ 17 ਲੋਕਾਂ ਦੇ ਨਾਂ ਸਾਹਮਣੇ ਆਏ ਹਨ।

Ludhiana West: Bharat Bhushan Ashu eyes hat-trick, banks on development  works

ਲੁਧਿਆਣਾ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਦੇ ਮੁਲਜ਼ਮ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖਾਸ ਸੰਨੀ ਭੱਲਾ ਨੂੰ ਵੀਰਵਾਰ ਦੋ ਦਿਨ ਦੇ ਵਿਜੀਲੈਂਸ ਰਿਮਾਂਡ ਤੇ ਭੇਜ ਦਿੱਤਾ ਸੀ। ਵਿਜੀਲੈਂਸ ਨੇ ਬੁੱਧਵਾਰ ਨੂੰ ਸੰਨੀ ਭੱਲਾ ਨੂੰ ਗ੍ਰਿਫ਼ਤਾਰ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਅੱਜ ਫਿਰ ਅਦਾਲਤ ਤੋਂ ਸੰਨੀ ਭੱਲਾ ਦਾ ਰਿਮਾਂਡ ਮੰਗੇਗੀ, ਤਾਂ ਜੋ ਆਸ਼ੂ ਖਿਲਾਫ਼ ਕੁਝ ਅਹਿਮ ਸਬੂਤ ਮਿਲ ਸਕਣ।

ਵਿਜੀਲੈਂਸ ਸੂਤਰ ਦੱਸਦੇ ਹਨ ਕਿ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਦੀ ਹੁਣ ਤੱਕ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸੰਨੀ ਭੱਲਾ ਨੇ ਮੰਤਰੀ ਆਸ਼ੂ ਰਾਹੀਂ ਟਰਾਂਸਪੋਰਟੇਸ਼ਨ ਟੈਂਡਰ ਵਿੱਚ ਨਿਵੇਸ਼ ਕੀਤਾ ਹੈ। ਇਸ ਤੋਂ ਬਾਅਦ ਹੀ ਸੰਨੀ ਭੱਲਾ ਨੂੰ ਨਾਮਜ਼ਦ ਕੀਤਾ ਗਿਆ ਹੈ।

ਵਿਜੀਲੈਂਸ ਨੇ ਹੁਣ ਸੰਨੀ ਭੱਲਾ ਦੇ ਖਾਤਿਆਂ ਅਤੇ ਹੋਰ ਜਾਇਦਾਦ ਦੇ ਰਿਕਾਰਡ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਹੈ। ਹੁਣ ਤੱਕ 7 ਤੋਂ 8 ਵਾਰ ਸੰਨੀ ਭੱਲਾ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕੇਸ ਦਰਜ ਹੋਣ ਤੋਂ ਪਹਿਲਾਂ ਵਿਜੀਲੈਂਸ ਕੋਲ ਬੁਲਾਇਆ ਜਾ ਚੁੱਕਾ ਹੈ।

Leave a Reply

Your email address will not be published.