ਟਰਾਂਸਪੋਰਟ ਮੰਤਰੀ ਦਾ ਬਿਆਨ, ਸੜਕ ਸੁਰੱਖਿਆ ਹਫ਼ਤੇ ਦੌਰਾਨ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ

 ਟਰਾਂਸਪੋਰਟ ਮੰਤਰੀ ਦਾ ਬਿਆਨ, ਸੜਕ ਸੁਰੱਖਿਆ ਹਫ਼ਤੇ ਦੌਰਾਨ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਸੁਰੱਖਿਆ ਹਫ਼ਤੇ ਦੌਰਾਨ ਨੂੰ ਲੈ ਕੇ ਕਿਹਾ ਕਿ, ਸੜਕ ਸੁਰੱਖਿਆ ਨਾਲ ਸਬੰਧਤ ਵਿਭਾਗਾਂ ਵੱਲੋਂ ਸਮਾਜ-ਸੇਵੀ ਜੱਥੇਬੰਦੀਆਂ ਨਾਲ ਮਿਲ ਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਹਨਾਂ ਦੱਸਿਆ ਕਿ ਟ੍ਰੈਫਿਕ ਪੁਲਿਸ ਵੱਲੋਂ ਸਾਈਕਲ/ਦੋ ਪਹੀਆ ਵਾਹਨ ਰੈਲੀਆਂ, ਰਿਫਲੈਕਟਰ ਲਾਉਣਾ, ਡਰਾਈਵਰਾਂ ਦੀ ਸਿਹਤ ਜਾਂਚ, ਓਵਰ ਸਪੀਡਿੰਗ ਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖਿਲਾਫ਼ ਮੁਹਿੰਮ, ਸਾਈਨ ਬੋਰਡ ਲਗਾਉਣ ਆਦਿ ਦੀ ਮੁਹਿੰਮ ਚਲਾਈ ਜਾਵੇਗੀ।

Image

ਟਰਾਂਸਪੋਰਟ, ਸਟੇਟ ਟਰਾਂਸਪੋਰਟ ਕਮਿਸ਼ਨਰ ਅਤੇ ਸਿਹਤ ਵਿਭਾਗ ਵੱਲੋਂ ਸਾਂਝੇ ਤੌਰ ਤੇ ਟਰੱਕ ਆਪ੍ਰੇਟਰਾਂ ਤੇ ਟ੍ਰੈਫਿਕ ਮੁਲਾਜ਼ਮਾਂ ਦੀ ਸਿਹਤ ਤੇ ਅੱਖਾਂ ਦੀ ਜਾਂਚ ਦੇ ਕੈਂਪ, ਲੋਕ ਨਿਰਮਾਣ ਵਿਭਾਗ ਤੇ ਭਾਰਤੀ ਰਾਜ ਮਾਰਗ ਅਥਾਰਿਟੀ ਵੱਲੋਂ ਵਧ ਹਾਦਸਿਆਂ ਵਾਲੀਆਂ ਥਾਵਾਂ ਤੇ ਸਾਈਨ ਬੋਰਡ ਲਾਏ ਜਾਣਗੇ, ਪੰਜਾਬ ਮੰਡੀ ਬੋਰਡ ਤੇ ਲੋਕ ਨਿਰਮਾਣ ਵਿਭਾਗ ਵੱਲੋਂ ਸੰਪਰਕ ਸੜਕਾਂ ਦੇ ਆਲੇ-ਦੁਆਲੇ ਸਫ਼ਾਈ ਮੁਹਿੰਮ ਵਿੱਢੀ ਜਾਵੇਗੀ, ਸਥਾਨਕ ਸਰਕਾਰਾਂ ਵਿਭਾਗ ਵੱਲੋਂ ਮਿਊਂਸੀਪਲ ਹੱਦਾਂ ਦੇ ਅੰਦਰ ਵਧ ਹਾਦਸਿਆਂ ਵਾਲੇ ਮੋੜਾਂ ਤੇ ਸਟਰੀਟ ਲਾਈਟਾਂ ਤੇ ਕੈਮਰੇ ਲਾਏ ਜਾਣਗੇ।

Image

ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੜਕ ਸੁਰੱਖਿਆ ਹਫ਼ਤੇ ਦੌਰਾਨ ਵੱਖ-ਵੱਖ ਗਤੀਵਿਧੀਆਂ ਦਾ ਸੁਚੱਜਾ ਪ੍ਰਬੰਧਨ ਅਤੇ ਲੋਕਾਂ ਦੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ। ਉਨ੍ਹਾਂ ਟ੍ਰੈਫ਼ਿਕ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਧੁੰਦ ਦੇ ਮੌਸਮ ਦੌਰਾਨ ਹਾਦਸਿਆਂ ਦਾ ਕਾਰਨ ਬਣ ਰਹੇ ਸੜਕਾਂ ‘ਤੇ ਖੜ੍ਹੇ ਵੱਡੇ ਵਾਹਨਾਂ ਦੇ ਚਲਾਨ ਕੀਤੇ ਜਾਣ।

ਸੜਕੀ ਆਵਾਜਾਈ ਅਤੇ ਰਾਜ-ਮਾਰਗ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 11 ਤੋਂ 17 ਜਨਵਰੀ, 2023 ਤੱਕ ਸੜਕ ਸੁਰੱਖਿਆ ਹਫ਼ਤਾ ਮਨਾਉਣ ਦੇ ਫ਼ੈਸਲੇ ਤਹਿਤ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਉਲੀਕੇ ਪ੍ਰੋਗਰਾਮ ਦਾ ਆਗ਼ਾਜ਼ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਜ਼ਿਆਦਾਤਰ ਵੱਡੇ ਅਤੇ ਘਾਤਕ ਸੜਕ ਹਾਦਸੇ ਦਸੰਬਰ ਤੋਂ ਫ਼ਰਵਰੀ ਤੱਕ ਧੁੰਦ ਦੇ ਮੌਸਮ ਦੌਰਾਨ ਵਾਪਰਦੇ ਹਨ, ਜਿਨ੍ਹਾਂ ਨੂੰ ਘਟਾਉਣਾ ਵੱਡੀ ਚੁਣੌਤੀ ਹੈ ਅਤੇ ਇਸ ਲਈ ਵਿਸ਼ੇਸ਼ ਮੁਹਿੰਮ ਦੀ ਲੋੜ ਹੈ।

 

Leave a Reply

Your email address will not be published. Required fields are marked *