ਟਰਾਂਸਪੋਰਟ ਮੰਤਰੀ ਦੇ ਬਿਆਨ ‘ਤੇ ਭੜਕੇ ਸੁਖਬੀਰ ਬਾਦਲ, ਕਿਹਾ-ਟਰਾਂਸਪੋਰਟ ਦੇ ਕੰਮ ਨੂੰ ਮਾਫ਼ੀਆ ਕਿਹਾ ਤਾਂ ਭੇਜਾਂਗਾ ਕਾਨੂੰਨੀ ਨੋਟਿਸ

 ਟਰਾਂਸਪੋਰਟ ਮੰਤਰੀ ਦੇ ਬਿਆਨ ‘ਤੇ ਭੜਕੇ ਸੁਖਬੀਰ ਬਾਦਲ, ਕਿਹਾ-ਟਰਾਂਸਪੋਰਟ ਦੇ ਕੰਮ ਨੂੰ ਮਾਫ਼ੀਆ ਕਿਹਾ ਤਾਂ ਭੇਜਾਂਗਾ ਕਾਨੂੰਨੀ ਨੋਟਿਸ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਾਈਵੇਟ ਬੱਸਾਂ ਰੋਕਣ ਨੂੰ ਲੈ ਕੇ ਕਿਹਾ ਕਿ, ਇਹ ਜੋ ਟਰਾਂਸਪੋਰਟ ਨੂੰ ਮਾਫ਼ੀਆ ਕਹਿੰਦੇ ਹਨ ਉਹਨਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਮੈਂ ਟਰਾਂਸਪੋਰਟ ਮੰਤਰੀ ਨੂੰ ਕਾਨੂੰਨੀ ਨੋਟਿਸ ਦੇਣ ਜਾ ਰਿਹਾ ਹਾਂ। ਜੇ ਅੱਜ ਤੋਂ ਬਾਅਦ ਮੀਡੀਆ ਨੇ ਵੀ ਟਰਾਂਸਪੋਰਟ ਦੇ ਕੰਮ ਨੂੰ ਮਾਫ਼ੀਆ ਕਿਹਾ ਤਾਂ ਉਹਨਾਂ ਨੂੰ ਵੀ ਕਾਨੂੰਨੀ ਨੋਟਿਸ ਭੇਜਿਆ ਜਾਵੇਗਾ।

ਉਹਨਾਂ ਕਿਹਾ ਕਿ ਸਾਡੀ ਟਰਾਂਸਪੋਰਟ ਆਜ਼ਾਦੀ ਤੋਂ ਬਾਅਦ ਚੱਲ ਰਹੀ ਹੈ। ਅਸੀਂ ਕੋਈ ਗੈਰ-ਕਾਨੂੰਨੀ ਕੰਮ ਨਹੀਂ ਕਰ ਰਹੇ ਹਾਂ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਅੰਦਰ-ਰਾਜੀ ਰੂਟਾਂ ਤੇ ਬਾਦਲ ਪਰਿਵਾਰ ਤੇ ਵੱਡੇ ਬੱਸ ਆਪਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ।

ਉਹਨਾਂ ਦੱਸਿਆ ਕਿ ਬਾਦਲ ਪਰਿਵਾਰ ਨੇ 2007 ਤੋਂ 2017 ਤੱਕ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਆਪਣੇ ਕਥਿਤ ਤੌਰ ਤੇ ਨਿੱਜੀ ਕਾਰੋਬਾਰੀ ਲਈ ਯੋਜਨਾਵਾਂ ਬਣਾਈਆਂ ਤੇ ਬਾਅਦ ਵਿੱਚ ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿੱਚ ਮਦਦ ਕੀਤੀ। ਉਨ੍ਹਾਂ ਦੱਸਿਆ ਕਿ ਅੰਤਰ-ਰਾਜੀ ਰੂਟਾਂ ’ਤੇ 39 ਜਾਂ ਇਸ ਤੋਂ ਵੱਧ ਸਵਾਰੀਆਂ ਦੀ ਸਮਰੱਥਾ ਵਾਲੀਆਂ ਏਅਰ-ਕੰਡੀਸ਼ਨਡ ਸਟੇਜ ਕੈਰਿਜ ਬੱਸਾਂ ਸਿਰਫ਼ ਸਟੇਟ ਟਰਾਂਸਪੋਰਟ ਅੰਡਰਟੇਕਿੰਗਜ਼ ਵੱਲੋਂ ਹੀ ਚਲਾਈਆਂ ਜਾਣਗੀਆਂ।

Leave a Reply

Your email address will not be published. Required fields are marked *