ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ RTA ਦਫ਼ਤਰ ’ਚ ਮਾਰਿਆ ਛਾਪਾ, ਕਿਹਾ, ਬਰਦਾਸ਼ਤ ਨਹੀਂ ਹੋਵੇਗੀ ਕੁਤਾਹੀ

 ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ RTA ਦਫ਼ਤਰ ’ਚ ਮਾਰਿਆ ਛਾਪਾ, ਕਿਹਾ, ਬਰਦਾਸ਼ਤ ਨਹੀਂ ਹੋਵੇਗੀ ਕੁਤਾਹੀ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਬਾਅਦ ਦੁਪਹਿਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਡੀ ਸਥਿਤ ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਛਾਪੇਮਾਰੀ ਕੀਤਾ। ਮੰਤਰੀ ਨੇ ਨਾਭਾ ਰੋਡ ‘ਤੇ ਸਥਿਤ ਆਟੋਮੇਟੇਡ ਡਰਾਈਵਿੰਗ ਟੈਸਟ ਟ੍ਰੈਕ ਅਤੇ ਪੀਆਰਟੀਸੀ ਮੁੱਖ ਦਫ਼ਤਰ ਦਾ ਵੀ ਜਾਇਜ਼ਾ ਲਿਆ।

May be an image of 3 people and indoor

ਇਸ ਦੌਰਾਨ ਲਾਲਜੀਤ ਭੁੱਲਰ ਨੇ ਆਰਟੀਏ ਦਫ਼ਤਰ ਵਿਖੇ ਆਪਣੇ ਕੰਮਾਂ-ਕਾਰਾਂ ਲਈ ਪੁੱਜੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਦਫ਼ਤਰ ‘ਚ ਕਿਸੇ ਕਿਸਮ ਦੀ ਸ਼ਿਕਾਇਤ ਆਦਿ ਬਾਰੇ ਲੋਕਾਂ ਤੋਂ ਫੀਡਬੈਕ ਲਈ। ਕੈਬਨਿਟ ਮੰਤਰੀ ਭੁੱਲਰ ਨੇ ਹਦਾਇਤ ਕੀਤੀ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

May be an image of 2 people, people sitting and people standing

ਟਰਾਂਸਪੋਰਟ ਮੰਤਰੀ ਨੇ ਡਰਾਈਵਿੰਗ ਟ੍ਰੈਕ ਅਤੇ ਆਰਟੀਏ ਦਫ਼ਤਰ ਵਿਖੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਮਾਨ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ ਦੇ ਸਖ਼ਤ ਸੁਨੇਹੇ ਤੋਂ ਜਾਣੂ ਕਰਵਾਉਂਦਿਆਂ ਆਦੇਸ਼ ਦਿੱਤੇ ਕਿ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ ਅਤੇ ਲੋਕਾਂ ਨੂੰ ਖੱਜਲ-ਖੁਆਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

May be an image of 8 people, people standing and indoor

ਭੁੱਲਰ ਨੇ ਆਰਟੀਏ ਅਤੇ ਡਰਾਈਵਿੰਗ ਟ੍ਰੈਕ ਦੇ ਦਫ਼ਤਰੀ ਅਮਲੇ ਤੋਂ ਉਨ੍ਹਾਂ ਵੱਲੋਂ ਕੀਤੇ ਜਾਂਦੇ ਕੰਮ, ਜਿਵੇਂ ਨਵੀਆਂ ਆਰਸੀਜ਼, ਟਰੱਕਾਂ ਦੇ ਪਰਮਿਟ, ਰੀਨਿਊਲ ਤੇ ਡਰਾਈਵਿੰਗ ਲਾਇਸੈਂਸ ਆਦਿ ਦੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਹਾਇਕ ਆਰਟੀਏ ਸ਼ਾਮ ਲਾਲ ਤੇ ਹੋਰ ਕਰਮਚਾਰੀਆਂ ਨੂੰ ਹਦਾਇਤ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਸਮੇਂ ਦੇ ਨਾਲ-ਨਾਲ ਆਪਣੇ-ਆਪ ਨੂੰ ਅਪਡੇਟ ਰੱਖਣ।

ਇਸ ਤੋਂ ਬਾਅਦ ਟਰਾਂਸਪੋਰਟ ਮੰਤਰੀ ਨੇ ਇੱਥੇ ਪੀਆਰਟੀਸੀ ਦੇ ਮੁੱਖ ਦਫ਼ਤਰ ਦਾ ਨਿਰੀਖਣ ਕੀਤਾ ਅਤੇ ਡਰਾਈਵਰ-ਕੰਡਕਟਰ ਟ੍ਰੇਨਿੰਗ ਸਕੂਲ, ਟਾਇਰ ਪਲਾਂਟ ਅਤੇ ਬੱਸ ਬਾਡੀ ਫੈਬਰੀਕੇਸ਼ਨ ਸੈੱਲ ਦਾ ਉਚੇਚੇ ਤੌਰ ‘ਤੇ ਜਾਇਜ਼ਾ ਲਿਆ।

ਟਰਾਂਸਪੋਰਟ ਮੰਤਰੀ ਨੇ ਪੀਆਰਟੀਸੀ ਦੇ ਜਨਰਲ ਮੈਨੇਜਰ ਪ੍ਰਵੀਨ ਕੁਮਾਰ ਤੇ ਮਨਿੰਦਰਪਾਲ ਸਿੰਘ ਸਿੱਧੂ ਅਤੇ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੀਆਰਟੀਸੀ ਅਤੇ ਪਨਬੱਸ ਨੂੰ ਚੋਰ-ਮੋਰੀਆਂ ਬੰਦ ਕਰਕੇ ਵਿੱਤੀ ਤੌਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *