News

ਟਰੂਡੋ ਵੱਲੋਂ ਕਿਸਾਨਾਂ ਦੀ ਹਮਾਇਤ ਕਰਨ ਦੇ ਮਾਮਲੇ ’ਤੇ ਭਾਰਤ ਦਾ ਸਖ਼ਤ ਐਕਸ਼ਨ

ਕਿਸਾਨੀ ਅੰਦੋਲਨ ਨੂੰ ਲੈ ਕੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸਾਨ ਅੰਦੋਲਨ ਸਬੰਧੀ ਕੀਤੀ ਟਿੱਪਣੀ ਤੇ ਭਾਰਤ ਕਾਫ਼ੀ ਸਖ਼ਤ ਹੋ ਗਿਆ ਹੈ। ਨਵੀਂ ਦਿੱਲੀ ਸਥਿਤ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਸ਼ੁੱਕਰਵਾਰ ਨੂੰ ਵਿਦੇਸ਼ ਵਿਭਾਗ ਨੇ ਤਲਬ ਕੀਤਾ ਹੈ।

ਵਿਭਾਗ ਨੇ ਹਾਈ ਕਮਿਸ਼ਨਰ ਨੂੰ ਕਿਹਾ ਕਿ ਭਾਰਤੀ ਕਿਸਾਨਾਂ ਨਾਲ ਜੁੜੇ ਮੁੱਦਿਆਂ ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਤੇ ਕੁੱਝ ਕੈਬਨਿਟ ਮੰਤਰੀਆਂ ਤੇ ਸੰਸਦ ਮੈਂਬਰਾਂ ਦੀਆਂ ਟਿੱਪਣੀਆਂ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਹਨ, ਇਸ ਨੂੰ ਬਿਲਕੁੱਲ ਸਵੀਕਾਰ ਨਹੀਂ ਕੀਤਾ ਜਾਵੇਗਾ।

ਵਿਦੇਸ਼ ਵਿਭਗਾ ਨੇ ਕਿਹਾ ਕਿ ਜੇ ਅਜਿਹੀਆਂ ਟਿੱਪਣੀਆਂ ਜਾਰੀ ਰਹਿੰਦੀਆਂ ਹਨ ਤਾਂ ਇਸ ਦਾ ਭਾਰਤ ਤੇ ਕੈਨੇਡਾ ਦੇ ਸਬੰਧਾਂ ਤੇ ਭਾਰੀ ਨੁਕਸਾਨਦੇਹ ਪ੍ਰਭਾਵ ਪਵੇਗਾ। ਇਹਨਾਂ ਟਿੱਪਣੀਆਂ ਨੇ ਕੈਨੇਡਾ ਵਿੱਚ ਹਾਈ ਕਮਿਸ਼ਨ ਤੇ ਕੌਂਸਲੇਟਾਂ ਦੇ ਸਾਹਮਣੇ ਕੱਟੜਪੰਥੀ ਗਤੀਵਿਧੀਆਂ ਦੀਆਂ ਮੀਟਿੰਗਾਂ ਨੂੰ ਉਤਸ਼ਾਹਿਤ ਕੀਤਾ ਹੈ ਜੋ ਸੁਰੱਖਿਆ ਦੇ ਮੁੱਦੇ ਤੇ ਸਵਾਲ ਖੜ੍ਹੇ ਕਰਦੇ ਹਨ।

ਉਹ ਉਮੀਦ ਕਰਦੇ ਹਨ ਕਿ ਕੈਨੇਡੀਅਨ ਸਰਕਾਰ ਭਾਰਤੀ ਕੂਟਨੀਤਕ ਅਮਲੇ ਦੀ ਸੁਰੱਖਿਆ ਨੂੰ ਯਕੀਨੀ ਕਰੇ। ਦੱਸ ਦੇਈਏ ਕੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਦੇ ਕਿਸਾਨਾਂ ਦੀ ਕਾਰਗੁਜ਼ਾਰੀ ‘ਤੇ ਟਿੱਪਣੀ ਕੀਤੀ ਸੀ।

ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਨੈਡਾ ਹਮੇਸ਼ਾ ਸ਼ਾਂਤਮਈ ਪ੍ਰਦਰਸ਼ਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਖੜ੍ਹਾ ਰਹੇਗਾ। ਉਨ੍ਹਾਂ ਆਪਣੇ ਬਿਆਨ ਵਿੱਚ ਭਾਰਤੀ ਕਿਸਾਨਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਦੇਸ਼ ਵਿੱਚ ਸਥਿਤੀ ਚਿੰਤਾਜਨਕ ਹੈ।

Click to comment

Leave a Reply

Your email address will not be published. Required fields are marked *

Most Popular

To Top