ਟਰੈਕਟਰ ਪਰੇਡ ‘ਚ ਹਿੰਸਾ ’ਤੇ ਮਾਇਆਵਤੀ ਦਾ ਬਿਆਨ, ਟਵੀਟ ਕਰ ਮੋਦੀ ਸਰਕਾਰ ਨੂੰ ਕਹੀ ਵੱਡੀ ਗੱਲ

ਦਿੱਲੀ ਵਿੱਚ ਹੋਈ ਹਿੰਸਾ ਤੋਂ ਬਹੁਤ ਸਾਰੇ ਲੋਕ ਪ੍ਰਭਾਵਿਤ ਹੋਏ ਹਨ। ਕਈ ਲੀਡਰਾਂ ਨੇ ਵੀ ਇਸ ਘਟਨਾ ਨੂੰ ਮੰਦਭਾਗਾ ਕਿਹਾ ਹੈ। ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ (BSP) ਦੀ ਪ੍ਰਧਾਨ ਮਾਇਆਵਤੀ ਨੇ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਵਾਪਰੀ ਘਟਨਾ ਦੀ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੱਤਾ।

ਇੱਕ ਹੋਰ ਟਵੀਟ ਵਿੱਚ, ਉਨ੍ਹਾਂ ਕਿਹਾ, “ਨਾਲ ਹੀ ਬਸਪਾ ਫਿਰ ਤੋਂ ਕੇਂਦਰ ਸਰਕਾਰ ਨੂੰ ਅਪੀਲ ਕਰ ਰਹੀ ਹੈ ਕਿ ਉਹ ਬਗੈਰ ਕਿਸੇ ਦੇਰੀ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਵੇ ਤੇ ਕਿਸਾਨਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਅੰਦੋਲਨ ਨੂੰ ਖ਼ਤਮ ਕਰੇ ਤਾਂ ਜੋ ਅਜਿਹੀ ਅਣਸੁਖਾਵੀਂ ਘਟਨਾ ਦੁਬਾਰਾ ਕਿਤੇ ਨਾ ਵਾਪਰੇ।”

ਬੁੱਧਵਾਰ ਨੂੰ ਲਗਾਤਾਰ ਟਵੀਟ ਕਰਦਿਆਂ ਮਾਇਆਵਤੀ ਨੇ ਕਿਹਾ, ‘ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੱਲ੍ਹ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੇ ਟਰੈਕਟਰ ਪਰੇਡ ਦੌਰਾਨ ਜੋ ਕੁਝ ਵਾਪਰਿਆ, ਅਜਿਹਾ ਬਿਲਕੁਲ ਨਹੀਂ ਹੋਣਾ ਚਾਹੀਦਾ ਸੀ। ਇਹ ਬਹੁਤ ਮੰਦਭਾਗਾ ਹੈ ਤੇ ਕੇਂਦਰ ਸਰਕਾਰ ਨੂੰ ਵੀ ਬਹੁਤ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।”
