ਟਰੈਕਟਰ ਮਾਰਚ ’ਚ ਸ਼ਾਮਲ ਹੋਈਆਂ ਗੁਰੂ ਦੀਆਂ ਲਾਡਲੀਆਂ ਫੌਜਾਂ

72ਵੇਂ ਗਣਤੰਤਰ ਦਿਵਸ ਤੇ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ ਜਿਸ ਵਿੱਚ ਅੱਜ ਦਿੱਲੀ ’ਚ ਟਰੈਕਟਰ ਮਾਰਚ ਵਿੱਚ ਗੁਰੂ ਦੀਆਂ ਲਾਡਲੀਆਂ ਫੌਜਾਂ ਪਹੁੰਚ ਰਹੀਆਂ ਹਨ। ਦੱਸਣਯੋਗ ਹੈ ਕਿ ਦੇਸ਼ ਦੇ ਸੁਤੰਤਰਤਾ ਅਤੇ ਗਣਤੰਤਰ ਦਿਹਾੜੇ ਮੌਕੇ ਸੈਨਿਕਾਂ ਵਲੋਂ ਹਰ ਵਰ੍ਹੇ ਪਰੇਡ ਕੀਤੀ ਜਾਂਦੀ ਹੈ ਪਰ ਇਸ ਵਰ੍ਹੇ ਇਹ ਪਹਿਲੀ ਵਾਰ ਹੋਵੇਗੀ ਜਦੋਂ ਦੇਸ਼ ਦੇ ਸੈਨਿਕਾਂ ਦੇ ਨਾਲ-ਨਾਲ ਦੇਸ਼ ਦੇ ਕਿਸਾਨ ਵੀ ਕੌਮੀ ਰਾਜਧਾਨੀ ਦਿੱਲੀ ਵਿਖੇ ਪਰੇਡ ਕਰਨਗੇ।

ਜ਼ਿਕਰਯੋਗ ਹੈ ਕਿ ਸਰਕਾਰ ਵਲੋਂ ਕਿਸਾਨ ਅੰਦੋਲਨ ਦੇ ਖ਼ਾਤਮੇ ਲਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਹੁਣ ਤੱਕ 11ਵੇਂ ਗੇੜ੍ਹ ਦੀ ਗੱਲਬਾਤ ਕੀਤੀ ਜਾ ਚੁੱਕੀ ਹੈ ਪਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਕਾਨੂੰਨਾਂ ਬਾਰੇ ਹਾਲੇ ਤੱਕ ਕਈ ਸਹਿਮਤੀ ਨਹੀਂ ਬਣ ਸਕੀ।

ਅਖ਼ਰੀਲੇ ਗੇੜ੍ਹ ਦੀ ਗੱਲਬਾਤ ਦੌਰਾਨ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਅਨੁਸਾਰ ਕਾਨੂੰਨ ਰੱਦ ਕੀਤੇ ਜਾਣ ਤੋਂ ਸਾਫ਼ ਇਨਕਾਰ ਕਰ ਦੇਣ ਨਾਲ ਕਿਸਾਨਾਂ ਵਲੋਂ ਪਹਿਲਾਂ ਤੋਂ ਹੀ ਨਿਰਧਾਰਤ ਪ੍ਰੋਗਰਾਮ ਅਨੁਸਾਰ ਅੱਜ ਕੌਮੀ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਟਰੈਕਟਰ ਪਰੇਡ ਕਰਕੇ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ।
ਸਰਕਾਰ ਵਲੋਂ ਭੁੱਖ ਮਰੀ ਨਾਲ ਜੂਝਦੇ ਮੁਲਕ ’ਚ ਅੰਨ ਉਤਪਾਦਨ ਦੇ ਇਜਾਫ਼ੇ ਲਈ ਹਰੀ¬ਕ੍ਰਾਂਤੀ ਦਾ ਦੌਰ ਸ਼ੁਰੂ ਕਰਦਿਆਂ ਮੁਲਕ ਨੂੰ ਰੱਖਿਆ ਪੱਖੋਂ ਆਤਮ-ਨਿਰਭਰ ਬਣਾਉਣ ਵਾਲੇ ਸੈਨਿਕ ਜਵਾਨਾਂ ਅਤੇ ਮੁਲਕ ਨੂੰ ਅੰਨ ਪੱਖੋਂ ਆਤਮ ਨਿਰਭਰ ਬਣਾਉਣ ਵਾਲੇ ਕਿਸਾਨਾਂ ਲਈ ਇਕੱਠੇ ਰੂਪ ’ਚ ‘ਜੈ ਜਵਾਨ ਜੈ ਕਿਸਾਨ’ ਦਾ ਨਾਅਰਾ ਦਿੱਤਾ ਗਿਆ।
