ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਟਵਿੱਟਰ ਤੇ ਫੇਸਬੁੱਕ ਤੋਂ ਬਾਅਦ ਯੂ-ਟਿਊਬ ਨੇ ਕੀਤੀ ਟਰੰਪ ‘ਤੇ ਇਕ ਹਫ਼ਤੇ ਦਾ ਲਾਇਆ ਬੈਨ

ਪੰਜਾਬੀ ਲੋਕ · 13 January 2021
ਮੂਲ ਤਸਵੀਰ ਉਪਲਬਧ ਨਹੀਂ

ਡੋਨਾਲਡ ਟਰੰਪ ‘ਤੇ ਹੁਣ ਯੂ-ਟਿਊਬ ਵੱਲੋਂ ਸਖ਼ਤ ਕਦਮ ਚੁੱਕਿਆ ਗਿਆ ਹੈ। ਫੇਸਬੁੱਕ ਅਤੇ ਟਵਿੱਟਰ ਦੇ ਬਾਅਦ ਹੁਣ ਯੂ-ਟਿਊਬ ਨੇ ਵੀ ਟਰੰਪ ‘ਤੇ ਇਕ ਹਫਤੇ ਲਈ ਬੈਨ ਲਗਾ ਦਿੱਤਾ ਹੈ। ਯੂ-ਟਿਊਬ ਨੇ ਇਕ ਹਫਤੇ ਦੀ ਪਾਬੰਦੀ ਲਗਾਉਂਦੇ ਹੋਏ ਕਿਹਾ ਕਿ ਉਹਨਾਂ ਦੇ ਕੁਝ ਵੀ ਪੋਸਟ ਕਰਨ ਨਾਲ ਹਿੰਸਾ ਫੈਲ ਸਕਦੀ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਇਹ ਕਦਮ ਹਿੰਸਾ ਫੈਲਣ ਦੇ ਡਰ ਨਾਲ ਚੁੱਕਿਆ ਗਿਆ ਹੈ। ਇੱਥੇ ਦੱਸ ਦਈਏ ਕਿ 20 ਜਨਵਰੀ ਨੂੰ ਅਮਰੀਕਾ ਵਿਚ ਜੋਅ ਬਾਈਡੇਨ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ। ਲਿਹਾਜਾ ਇਸ ਫ਼ੈਸਲੇ ਨੂੰ 20 ਜਨਵਰੀ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਦੀ ਦ੍ਰਿਸ਼ਟੀ ਦੇ ਮੱਦੇਨਜ਼ਰ ਦੇਖਿਆ ਜਾ ਰਿਹਾ ਹੈ।

ਇੱਥੇ ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਹਫਤੇ ਟਵਿੱਟਰ ਨੇ ਟਰੰਪ ਦਾ ਅਕਾਊਂਟ ਸਥਾਈ ਰੂਪ ਨਾਲ ਬਲਾਕ ਕਰ ਦਿੱਤਾ ਸੀ। ਇਸ ਦੇ ਇਲਾਵਾ ਫੇਸਬੁੱਕ ਅਤੇ ਇੰਸਟਾਗ੍ਰਾਮ ਟਰੰਪ ‘ਤੇ 20 ਜਨਵਰੀ ਤੱਕ ਪਾਬੰਦੀ ਲਗਾ ਚੁੱਕਾ ਹੈ।

ਫੇਸਬੁੱਕ ਦੇ ਸੰਸਥਾਪਕ ਮਾਰਕ ਜ਼ੁਕਰਬਰਗ ਨੇ ਜਾਣਕਾਰੀ ਦਿੰਦੇ ਹੋਏ ਪਿਛਲੇ ਹਫਤੇ ਦੱਸਿਆ ਸੀ ਕਿ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਦੇ ਸਹੁੰ ਚੁੱਕਣ ਤੱਕ ਟਰੰਪ ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਵਰਤੋਂ ਨਹੀਂ ਕਰ ਪਾਉਣਗੇ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ