ਟਾਂਡਾ ‘ਚ ਟੋਲ ਪਲਾਜ਼ਾ ‘ਤੇ ਕਿਸਾਨ ਤੇ ਟੋਲ ਕਰਮਚਾਰੀਆਂ ਵਿਚਾਲੇ ਹੋਈ ਜ਼ਬਰਦਸਤ ਝੜਪ

 ਟਾਂਡਾ ‘ਚ ਟੋਲ ਪਲਾਜ਼ਾ ‘ਤੇ ਕਿਸਾਨ ਤੇ ਟੋਲ ਕਰਮਚਾਰੀਆਂ ਵਿਚਾਲੇ ਹੋਈ ਜ਼ਬਰਦਸਤ ਝੜਪ

ਕਿਸਾਨਾਂ ਵੱਲੋਂ ਅੱਜ 15 ਦਸੰਬਰ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਇੱਕ ਮਹੀਨੇ ਲਈ ਟੋਲ ਪਲਾਜ਼ੇ ਨੂੰ ਬੰਦ ਕਰਵਾ ਕੇ ਪੱਕਾ ਮੋਰਚਾ ਲਾਉਣ ਦੇ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸੇ ਦੌਰਾਨ ਟਾਂਡਾ ਵਿਖੇ ਟੋਲ ਪਲਾਜ਼ਾ ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਥੇ ਕਿਸਾਨ ਅਤੇ ਟੋਲ ਕਰਮਚਾਰੀਆਂ ਵਿਚਾਲੇ ਝੜਪ ਹੋ ਗਈ।

ਟੋਲ ਪਲਾਜ਼ਾ ਦੇ ਕਰਮਚਾਰੀਆਂ ਅਤੇ ਕਿਸਾਨ ਆਹਮੋ-ਸਾਹਮਣੇ ਹੋ ਗਏ ਅਤੇ ਮਾਹੌਲ ਕਾਫ਼ੀ ਤਣਾਅਪੂਰਨ ਹੋ ਗਿਆ ਹੈ। ਇਸ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਦੀ ਵੀ ਵਰਤੋਂ ਕੀਤੀ ਗਈ ਹੈ। ਕਿਸਾਨਾਂ ਦੇ ਆਉਣ ਤੋਂ ਪਹਿਲਾਂ ਹੀ ਟੋਲ ਕਰਮਚਾਰੀ ਵੱਡੀ ਗਿਣਤੀ ਵਿੱਚ ਟੋਲ ਤੇ ਇਕੱਤਰ ਹੋ ਗਏ ਸਨ। ਇਸ ਦੌਰਾਨ ਟਾਂਡਾ ਪੁਲਿਸ ਵੱਲੋਂ ਕਿਸੇ ਤਰ੍ਹਾਂ ਦੇ ਟਕਰਾਅ ਨੂੰ ਰੋਕਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੌਲਾਂਗ ਦੇ ਨਾਲ-ਨਾਲ ਜ਼ਿਲ੍ਹੇ ਦੇ ਹੋਰਨਾਂ ਟੋਲ ਪਲਾਜ਼ਿਆਂ ਤੇ 15 ਜਨਵਰੀ ਤੱਕ ਪੱਕੇ ਮੋਰਚੇ ਲਗਾ ਕੇ ਟੋਲ ਬੰਦ ਕਰਵਾਉਣ ਦੇ ਉਲੀਕੇ ਗਏ ਪ੍ਰੋਗਰਾਮ ਦਾ ਵਿਰੋਧ ਕਰਦਿਆਂ ਅੱਜ ਚੌਲਾਂਗ ਟੋਲ ਪਲਾਜ਼ਾ ਅਤੇ ਕਰਮਚਾਰੀਆਂ ਦੀ ਮੀਟਿੰਗ ਹੋਈ।

Leave a Reply

Your email address will not be published. Required fields are marked *