News

ਟਿੱਕਰੀ ਅਤੇ ਗਾਜ਼ੀਪੁਰ ਸਰਹੱਦ ਤੋਂ ਪੁਲਿਸ ਨੇ ਬੈਰੀਕੇਡ ਹਟਾਉਣੇ ਕੀਤੇ ਸ਼ੁਰੂ

ਕਿਸਾਨਾਂ ਨੇ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਬਾਰਡਰ ’ਤੇ ਡੇਰੇ ਲਾਏ ਹੋਏ ਹਨ। ਇਸ ਦੌਰਾਨ ਦਿੱਲੀ ਪੁਲਿਸ ਟਿੱਕਰੀ ਬਾਰਡਰ ਅਤੇ ਗਾਜ਼ੀਪੁਰ ਬਾਰਡਰ ਤੇ ਐਮਰਜੈਂਸੀ ਰੂਟ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ। ਹਾਲਾਂਕਿ ਕਿਸਾਨਾਂ ਦੀ ਸਹਿਮਤੀ ਨਾਲ ਹੀ ਸੜਕ ਨੂੰ ਖੋਲ੍ਹਿਆ ਜਾਵੇਗਾ। ਦਿੱਲੀ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਟਿੱਕਰੀ ਬਾਰਡਰ ਅਤੇ ਗਾਜ਼ੀਪੁਰ ਬਾਰਡਰ ’ਤੇ ਐਮਰਜੈਂਸੀ ਰੂਟ ਖੋਲ੍ਹਣ ਦੀ ਯੋਜਨਾ ਤਿਆਰ ਕੀਤੀ ਗਈ ਹੈ।

ਕਿਸਾਨਾਂ ਦੀ ਸਹਿਮਤੀ ਨਾਲ ਹੀ ਬੈਰੀਕੇਡ ਹਟਾਏ ਜਾਣਗੇ। ਸੁਪਰੀਮ ਕੋਰਟ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਸੀ ਕਿ ਕਿਵੇਂ ਪ੍ਰਦਰਸ਼ਨਕਾਰੀਆਂ ਨੇ ਇਲਾਕੇ ਵਿੱਚ ਆਵਾਜਾਈ ਰੋਕੀ ਹੈ। ਜਦੋਂ ਕਿਸਾਨ ਕੇਂਦਰ ਸਰਕਾਰ ਕੋਲ ਪਾਸ ਕੀਤੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਪਿਛਲੇ ਸਾਲ ਨਵੰਬਰ ਵਿੱਚ ਰਾਜਧਾਨੀ ਦੀਆਂ ਸਰਹੱਦਾਂ ’ਤੇ ਇਕੱਠੇ ਹੋਏ ਸੀ, ਤਾਂ ਪੁਲਿਸ ਨੇ ਸੜਕਾਂ ’ਤੇ ਵੱਡੀਆਂ ਕਿੱਲਾਂ ਅਤੇ ਕੰਕਰੀਟ ਦੇ ਵੱਡੇ ਬਲਾਕ ਲਾ ਕੇ ਬੈਰੀਕੇਡ ਲਾ ਦਿੱਤੇ ਸੀ।

ਬਾਰਡਰਾਂ ਦੇ ਆਸਪਾਸ ਦੇ ਵਸਨੀਕਾਂ ਦਾ ਕਹਿਣਾ ਸੀ ਕਿ ਇਸ ਕਾਰਨ ਹਜ਼ਾਰਾਂ ਯਾਤਰੀਆਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਪਿਛਲੇ ਹਫ਼ਤੇ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਅੰਦੋਲਨ ਕਰਨ ਦਾ ਅਧਿਕਾਰ ਹੈ, ਪਰ ਉਹ ਅਣਮਿੱਥੇ ਸਮੇਂ ਲਈ ਸੜਕਾਂ ਨਹੀਂ ਰੋਕ ਸਕਦੇ। ਮੰਗਲਵਾਰ ਨੂੰ ਹਰਿਆਣਾ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਰਾਜੀਵ ਅਰੋੜਾ ਅਤੇ ਪੁਲਿਸ ਮੁਖੀ ਪੀਕੇ ਅਗਰਵਾਲ ਸਮੇਤ ਸੀਨੀਅਰ ਅਧਿਕਾਰੀਆਂ ਨੇ ਕਿਸਾਨਾਂ ਦੇ ਇੱਕ ਵਫ਼ਦ ਨਾਲ ਸਰਹੱਦ ਦਾ ਦੌਰਾ ਕੀਤਾ ਅਤੇ ਇਹ ਵੀ ਦੇਖਿਆ ਕਿ ਦਿੱਲੀ ਪੁਲਿਸ ਨੇ ਸਰਹੱਦ ਨੂੰ ਸੀਲ ਕਰ ਦਿੱਤਾ ਸੀ।

Click to comment

Leave a Reply

Your email address will not be published.

Most Popular

To Top