ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਪੰਜਾਬ ਨੇ ਕੇਂਦਰ ਨੂੰ ਜ਼ਮੀਨ ਦੀ ਕੀਤੀ ਪੇਸ਼ਕਸ਼

 ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਪੰਜਾਬ ਨੇ ਕੇਂਦਰ ਨੂੰ ਜ਼ਮੀਨ ਦੀ ਕੀਤੀ ਪੇਸ਼ਕਸ਼

ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਟੈਕਸਟਾਈਲ ਟੈਕਸਟਾਈਲ ਮਿੱਤਰਾ ਸਕੀਮ ਅਧੀਨ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ 1000 ਏਕੜ ਜ਼ਮੀਨ, ਭਾਰਤ ਸਰਕਾਰ ਨੂੰ ਦੇਣ ਦੀ ਪੇਸ਼ਕਸ਼ ਕੀਤੀ ਹੈ। ਕੇਂਦਰੀ ਕੱਪੜਾ ਮੰਤਰੀ ਪਿਊਸ਼ ਗੋਇਲ ਨੂੰ ਪੱਤਰ ਲਿਖ ਕੇ ਮੁੱਖ ਮੰਤਰੀ ਪੰਜਾਬ ਨੇ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਇਸ ਵੱਕਾਰੀ ਪ੍ਰਾਜੈਕਟ ਨੂੰ ਸਥਾਪਤ ਕਰਨ ਦੀ ਇੱਛਾ ਪ੍ਰਗਟਾਈ ਹੈ।

ਸੂਬਾ ਸਰਕਾਰ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਪੰਜਾਬ, ਦੇਸ਼ ਦੀ ਟੈਕਸਟਾਈਲ ਹੱਬ ਵਜੋਂ ਉਭਰ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਨਕਸ਼ੇ ਤੇ ਉਭਾਰੇਗਾ। ਇਹ ਸਕੀਮ ਜਿੱਥੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਵਿੱਚ ਸਹਾਈ ਹੋਵੇਗੀ, ਉੱਥੇ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗੀ।

ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਸਕੀਮ ਤਹਿਤ ਸੂਬਾ ਸਰਕਾਰ ਫਤਿਹਗੜ੍ਹ ਸਾਹਿਬ ਵਿਖੇ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਤਿਆਰ ਹੈ। ਇਸ ਪ੍ਰੋਜੈਕਟ ਲਈ ਇਛੁੱਕ ਸੂਬਾ ਸਰਕਾਰ ਕੋਲ 1000 ਏਕੜ ਜ਼ਮੀਨ ਦਾ ਰਕਬਾ ਇਕ ਥਾਂ ਮੌਜੂਦ ਹੋਣਾ ਚਾਹੀਦਾ ਹੈ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਪ੍ਰੋਜੈਕਟ ਲਈ ਫਤਹਿਗੜ੍ਹ ਸਾਹਿਬ ਵਿੱਚ ਲੋੜੀਂਦੇ ਰਕਬੇ ਦੀ ਇੱਕ ਥਾਂ ਸ਼ਨਾਖ਼ਤ ਕਰ ਰੱਖ ਲਈ ਹੈ।

Leave a Reply

Your email address will not be published.