ਟੋਲ ਪਲਾਜ਼ਿਆਂ ਖਿਲਾਫ਼ ਕਿਸਾਨਾਂ ਨੇ ਪੰਜਾਬ ਭਰ ਵਿੱਚ ਸੜਕਾਂ ’ਤੇ 3 ਘੰਟੇ ਲਈ ਕੀਤਾ ਪ੍ਰਦਰਸ਼ਨ

 ਟੋਲ ਪਲਾਜ਼ਿਆਂ ਖਿਲਾਫ਼ ਕਿਸਾਨਾਂ ਨੇ ਪੰਜਾਬ ਭਰ ਵਿੱਚ ਸੜਕਾਂ ’ਤੇ 3 ਘੰਟੇ ਲਈ ਕੀਤਾ ਪ੍ਰਦਰਸ਼ਨ

ਪੰਜਾਬ ਵਿੱਚ ਟੋਲ ਪਲਾਜ਼ਾ ਬੰਦ ਕਰਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਧਰਨੇ ਵਿੱਚ ਵੱਡੀ ਗਿਣਤੀ ਕਿਸਾਨ ਤੇ ਔਰਤਾਂ ਪਹੁੰਚੀਆਂ ਸਨ। ਕਿਸਾਨ ਲੀਡਰਾਂ ਨੇ ਕਿਹਾ ਕਿ ਦੁਪਹਿਰ 12 ਤੋਂ 3 ਵਜੇ ਤੱਕ ਪ੍ਰਦਰਸ਼ਨ ਕੀਤਾ।

ਉਹਨਾਂ ਕਿਹਾ ਕਿ ਸਾਡੀ ਮੰਗ ਹੈ ਕਿ ਜੇ ਸਰਕਾਰ ਵਾਹਨ ਖਰੀਦਣ ਸਮੇਂ ਰੋਡ ਟੈਕਸ ਲੈ ਰਹੀ ਹੈ ਤਾਂ ਟੋਲ ਪਲਾਜ਼ਾ ਤੇ ਟੋਲ ਕਿਸ ਗੱਲ ਦਾ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਅਸੀਂ ਇਸ ਗੈਰ-ਕਾਨੂੰਨੀ ਟੋਲ ਵਸੂਲੀ ਦਾ ਵਿਰੋਧ ਕਰਦੇ ਹਾਂ ਤੇ ਪੰਜਾਬ ਵਿੱਚ ਟੋਲ ਪਲਾਜ਼ਾ ਬੰਦ ਰੱਖਾਂਗੇ। ਚਾਹੇ ਚਿੰਨਾ ਵੀ ਸਖ਼ਤ ਲੜਨੀ ਪਵੇ।

ਦੱਸ ਦਈਏ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਵੱਲੋਂ ਪੰਜਾਬ ਦੇ ਟੋਲ ਪਲਾਜ਼ਾ ਬੰਦ ਕਰਵਾਉਣ ਲਈ 1 ਦਸੰਬਰ ਤੋਂ 15 ਜਨਵਰੀ ਤੱਕ ਮੋਗਾ-ਕੋਟਕਪੁਰਾ ਟੋਲ ਪਲਾਜ਼ਾ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਸੀ। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਧਰਨੇ ਦਾ 21ਵਾਂ ਦਿਨ ਹੈ। ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪਹੁੰਚ ਕੇ ਟੋਲ ਪਲਾਜ਼ਿਆਂ ਨੂੰ ਬੰਦ ਕਰਵਾਉਣ ਲਈ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।

ਦੱਸ ਦਈਏ ਕਿ ਪੰਜਾਬ ਦੇ 18 ਜ਼ਿਲ੍ਹਿਆਂ ਦੇ 31 ਟੋਲ ਪਲਾਜ਼ਿਆਂ ਤੇ ਧਰਨੇ ਤੇ ਪੁੱਜੇ ਕਿਸਾਨਾਂ ਬਾਰੇ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਕੋਕਰੀ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਹੱਕ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਭਰ ਦੇ 31 ਟੋਲ ਪਲਾਜ਼ਿਆਂ ਤੇ ਪਹੁੰਚ ਕੇ ਟੋਲ ਪਲਾਜ਼ਿਆਂ ਨੂੰ ਬੰਦ ਕਰਵਾਉਣ ਲਈ ਉਹਨਾਂ ਦਾ ਸਮਰਥਨ ਕੀਤਾ।

Leave a Reply

Your email address will not be published. Required fields are marked *