ਟ੍ਰਾਂਸਪੋਰਟੇਸ਼ਨ ਘੋਟਾਲੇ ਵਿੱਚ ਫਸੇ ਭਾਰਤ ਭੂਸ਼ਣ ਆਸ਼ੂ ਨੇ ਦਾਇਰ ਕੀਤੀ ਜ਼ਮਾਨਤ ਪਟੀਸ਼ਨ

 ਟ੍ਰਾਂਸਪੋਰਟੇਸ਼ਨ ਘੋਟਾਲੇ ਵਿੱਚ ਫਸੇ ਭਾਰਤ ਭੂਸ਼ਣ ਆਸ਼ੂ ਨੇ ਦਾਇਰ ਕੀਤੀ ਜ਼ਮਾਨਤ ਪਟੀਸ਼ਨ

ਟ੍ਰਾਂਸਪੋਰਟ ਘੁਟਾਲੇ’ਚ ਫਸੇ ਭਾਰਤ ਭੂਸ਼ਣ ਆਸ਼ੂ ਨੇ ਅਦਾਲਤ ਦਾ ਰੁਖ ਕੀਤਾ ਹੈ ਤੇ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਜਿਸਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਵਿਜੀਲੈਂਸ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ 7 ਸਤੰਬਰ ਤੱਕ ਇਸ ਘੁਟਾਲਾ ਮਾਮਲੇ ਸੰਬੰਧੀ ਪੂਰੀ ਰਿਪੋਰਟ ਪੇਸ਼ ਕੀਤੀ ਜਾਵੇ।

ਜਾਣਕਾਰੀ ਅਨੁਸਾਰ ਆਸ਼ੂ ਨੇ ਆਪਣੀ ਪਟੀਸ਼ਨ’ਚ ਸਿਆਸੀ ਬਦਲਾਖੋਰੀ ਤਹਿਤ ਗ੍ਰਿਫਤਾਰ ਕਰਨ ਦੇ ਇਲਜ਼ਾਮ ਲਗਾਏ ਹਨ। ਲੁਧਿਆਣਾ ਅਦਾਲਤ ਵੱਲੋਂ ਸਾਬਕਾ ਮੰਤਰੀ ਭੂਸ਼ਣ ਆਸ਼ੂ ਨੂੰ ਨਿਆਇਕ ਹਿਰਾਸਤ’ਚ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਹੈ।  ਦੱਸਿਆ ਜਾ ਰਿਹਾ ਕਿ ਭਾਰਤ ਭੂਸ਼ਣ ਆਸ਼ੂ ਨੂੰ ਸਿੱਧੂ ਅਤੇ ਦਲੇਰ ਮੇਹੰਦੀ ਦੀ ਬੈਰਕ ਦੇ ਪਿੱਛੇ ਰਾਤ ਵੇਲੇ ਜੌੜਾ ਮਿੱਲ ਦੀ ਬੈਰਕ ਵਿੱਚ ਰੱਖਿਆ ਗਿਆ ਹੈ।

ਆਸ਼ੂ ਤੋਂ ਪਹਿਲਾਂ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ,ਗਾਇਕ ਦਲੇਰ ਮੇਹੰਦੀ ਵੀ ਇਸ ਜੇਲ੍ਹ’ਚ ਹੀ ਬੰਦ ਸੀ। ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਦੌਰਾਨ ਵਾਹਨਾਂ ਦੇ ਜਾਅਲੀ ਰਜਿਸਟ੍ਰੇਸ਼ਨ ਨੰਬਰਾਂ ‘ਤੇ ਟਰਾਂਸਪੋਰਟੇਸ਼ਨ ਟੈਂਡਰਾਂ ਦੀ ਅਲਾਟਮੈਂਟ ਨਾਲ ਸਬੰਧਤ ਇੱਕ ਘੁਟਾਲੇ ਵਿੱਚ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 22 ਅਗਸਤ ਨੂੰ ਲੁਧਿਆਣਾ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

Leave a Reply

Your email address will not be published.