Punjab

ਟ੍ਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਆਜ਼ਾਦੀ ਮੌਕੇ ਹੜਤਾਲ ਨਾ ਕਰਨ ਦੀ ਕੀਤੀ ਅਪੀਲ

ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਟ੍ਰਾਂਸਪੋਰਟਰਾਂ ਨੂੰ ਅਪੀਲ ਕੀਤੀ ਹੈ ਕਿ ਅਜ਼ਾਦੀ ਦੇ ਇਸ ਦਿਹਾੜੇ ਤੇ ਹੜਤਾਲ ਨਾ ਕੀਤੀ ਜਾਵੇ। ਦੇਸ਼ ਆਜ਼ਾਦੀ ਦਾ 75ਵਾਂ ਦਿਹਾੜਾ ਮਨਾ ਰਿਹਾ ਹੈ ਅਤੇ ਇਸ ਮੌਕੇ ਬਹੁਤ ਲੋਕਾਂ ਵੱਲੋਂ ਸਫ਼ਰ ਕੀਤਾ ਜਾਣਾ ਹੈ। ਇਸ ਲਈ ਇਹ ਹੜਤਾਲ ਕਰਨ ਦਾ ਸਹੀ ਸਮਾਂ ਨਹੀਂ ਹੈ।

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਪੰਜਾਬ ਦੀ ਧਰਤੀ ਨੇ ਲੱਖਾਂ ਬਹਾਦਰਾਂ ਦੀਆਂ ਸ਼ਹਾਦਤਾਂ ਦੇਖੀਆਂ ਹਨ। ਇਹ ਸਮਾਂ ਉਹਨਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਖੀ ਹੈ, ਇਹ ਸਮਾਂ ਉਹਨਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਅਤੇ ਉਹਨਾਂ ਤੋਂ ਪ੍ਰੇਰਨਾ ਲੈਣ ਦਾ ਹੈ ਇਸ ਲਈ ਹੜਤਾਲ ਨਾ ਕਰਕੇ ਸਾਨੂੰ ਇਕੱਠੇ ਹੋ ਕੇ ਅੱਗੇ ਵਧਣ ਦੀ ਲੋੜ ਹੈ।

ਦੱਸ ਦਈਏ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਬੱਸ ਟ੍ਰਾਂਸਪੋਰਟਰਾਂ ਨੇ 3 ਦਿਨਾਂ ਤੱਕ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਵਿੱਚ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਯੂਨੀਅਨ ਦੇ ਸਮੂਹ ਕੰਟਰੈਕਟ ਕਾਮੇ ਸ਼ਾਮਲ ਹਨ। ਪੰਜਾਬ ਦੇ ਰੋਡਵੇਜ਼ ਅਤੇ ਪੀਆਰਟੀਸੀ ਦੇ 9 ਡਿਪੂਆਂ ਦੀਆਂ ਕਰੀਬ 2200 ਬੱਸਾਂ ਹੜਤਾਲ ਤੇ ਰਹਿਣਗੀਆਂ। ਇਸ ਤੋਂ ਇਲਾਵਾ ਰੋਡਵੇਜ਼ ਦੀਆਂ ਲਗਜ਼ਰੀ ਬੱਸਾਂ ਵਿੱਚ ਐਡਵਾਂਸ ਬੁਕਿੰਗ ਵੀ ਬੰਦ ਕਰ ਦਿੱਤੀ ਹੈ। ਦਿੱਲੀ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਬੱਸਾਂ ਵੀ ਤਿੰਨ ਦਿਨਾਂ ਲਈ ਬੰਦ ਰਹਿਣਗੀਆਂ।

Click to comment

Leave a Reply

Your email address will not be published.

Most Popular

To Top