News

ਠੰਡ ’ਚ ਮੁੜ ਤੋਂ ਹੋਇਆ ਵਾਧਾ, ਕੋਹਰੇ ਕਾਰਨ ਡਿੱਗਿਆ ਤਾਪਮਾਨ

ਭਾਰਤ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਕਾਰਨ ਠੰਡ ਦਾ ਪ੍ਰਕੋਪ ਵਧ ਗਿਆ ਹੈ। ਉੱਤਰ ਭਾਰਤ ਵਿੱਚ ਪਾਰਾ ਆਮ ਨਾਲੋਂ 3 ਤੋਂ 5 ਡਿਗਰੀ ਸੈਲਸੀਅਸ ਹੇਠਾਂ ਤਕ ਜਾ ਸਕਦਾ ਹੈ। ਸ਼ੀਤ ਲਹਿਰ ਤੇ ਕੋਹਰੇ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

ਪਹਾੜੀ ਰਾਜਾਂ ਜੰਮੂ ਕਸ਼ਮੀਰ, ਹਿਮਾਚਲ ਤੇ ਉੱਤਰਾਖੰਡ ਵਿੱਚ ਬਰਫ਼ਬਾਰੀ ਦਾ ਦੌਰ ਰੁਕ-ਰੁਕ ਕੇ ਜਾਰੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਤਾਪਮਾਨ ਡਿੱਗਣ ਨਾਲ ਪੰਜਾਬ, ਹਰਿਆਣਾ ਤੇ ਉੱਤਰੀ ਰਾਜਸਥਾਨ ਵਿੱਚ ਸੋਮਵਾਰ ਤੋਂ ਮੁੜ ਸ਼ੀਤ ਲਹਿਰ ਦਾ ਦੌਰ ਸ਼ੁਰੂ ਹੋ ਜਾਵੇਗਾ।

ਸ਼ੀਤ ਲਹਿਰ 4 ਦਿਨ ਤਕ ਜਾਰੀ ਰਹੇਗੀ। ਦਿੱਲੀ ਵਿੱਚ ਅੱਜ ਸਵੇਰ ਤੋਂ ਕਈ ਇਲਾਕਿਆਂ ਵਿੱਚ ਸੰਘਣਾ ਕੋਹਰਾ ਛਾਇਆ ਹੋਇਆ ਹੈ। ਹਵਾ ਚੱਲਣ ਕਾਰਨ ਠੰਡ ਵਿੱਚ ਵਾਧਾ ਹੋ ਸਕਦਾ ਹੈ।  10 ਜਨਵਰੀ ਤੋਂ ਪਹਾੜੀ ਰਾਜਾਂ ਵਿੱਚ ਹੀ ਨਹੀਂ ਬਲਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼ ਤੇ ਬਿਹਾਰ ਵਿਚ ਵੀ ਸਰਦ ਹਵਾਵਾਂ ਚੱਲਣਗੀਆਂ।

10 ਤੋਂ 20 ਜਨਵਰੀ ਦੇ ਵਿਚਕਾਰ, ਇਨ੍ਹਾਂ ਸਾਰੇ ਰਾਜਾਂ ਵਿੱਚ ਘੱਟੋ ਘੱਟ ਤਾਪਮਾਨ ਫਿਰ ਤੋਂ 5 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਸਕਦਾ ਹੈ। ਜਦੋਂ ਤਾਪਮਾਨ 4 ਡਿਗਰੀ ਦੇ ਨੇੜੇ ਪਹੁੰਚਦਾ ਹੈ ਤਾਂ ਬਹੁਤ ਸਾਰੇ ਇਲਾਕਿਆਂ ਵਿੱਚ ਸ਼ੀਤਲਹਿਰ ਦਾ ਪ੍ਰਕੋਪ ਸ਼ੁਰੂ ਹੋ ਜਾਂਦਾ ਹੈ।

Click to comment

Leave a Reply

Your email address will not be published. Required fields are marked *

Most Popular

To Top