ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ’ਚ ਕੀਤਾ ਵਾਧਾ

ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ’ਚ ਵਾਧਾ ਕਰ ਦਿੱਤਾ ਹੈ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਸੂਬੇ ’ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ 2 ਜਨਵਰੀ 2023 ਤੋਂ 8 ਜਨਵਰੀ 2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ।
ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ, ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 02/01/2023 ਤੋਂ 08/01/2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ।
— Harjot Singh Bains (@harjotbains) January 1, 2023
ਦੱਸ ਦਈਏ ਕਿ ਇਸ ਤੋਂ ਪਹਿਲਾਂ 25 ਦਸੰਬਰ ਤੋਂ 1 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਛੁੱਟੀਆਂ ਸਬੰਧੀ ਇਹ ਪੱਤਰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤਾ ਗਿਆ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਠੰਢ ਨੂੰ ਵੇਖਦਿਆਂ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਸਨ। ਸਿੱਖਿਆ ਵਿਭਾਗ ਪੰਜਾਬ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ 21 ਦਸੰਬਰ 2022 ਤੋਂ 21 ਜਨਵਰੀ 2023 ਤੱਕ ਨਵੀਂ ਸਮਾਂ ਸਾਰਣੀ ਜਾਰੀ ਕੀਤੀ ਗਈ ਸੀ।