ਠੰਡ ਦੇ ਮੱਦੇਨਜ਼ਰ ਸਕੂਲਾਂ ‘ਚ ਵਧੀਆਂ ਛੁੱਟੀਆਂ, 21 ਜਨਵਰੀ ਤੱਕ ਛੁੱਟੀਆਂ ਦਾ ਹੋਇਆ ਐਲਾਨ  

 ਠੰਡ ਦੇ ਮੱਦੇਨਜ਼ਰ ਸਕੂਲਾਂ ‘ਚ ਵਧੀਆਂ ਛੁੱਟੀਆਂ, 21 ਜਨਵਰੀ ਤੱਕ ਛੁੱਟੀਆਂ ਦਾ ਹੋਇਆ ਐਲਾਨ  

ਠੰਡ ਦੇ ਮੱਦੇਨਨਜ਼ਰ ਚੰਡੀਗੜ੍ਹ ਦੇ ਸਕੂਲਾਂ ਵਿੱਚ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ ਹੈ। ਚੰਡੀਗੜ੍ਹ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅੱਠਵੀਂ ਤੱਕ ਦੀਆਂ ਜਮਾਤਾਂ ਲਈ 21 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 9ਵੀਂ ਤੋਂ 12ਵੀਂ ਜਮਾਤ ਦੇ ਸਕੂਲ ਪਿਛਲੀਆਂ ਹਦਾਇਤਾਂ ਮੁਤਾਬਕ ਚੱਲਣਗੇ।

Punjab orders closure of schools, private workplaces on Mondays as smog  situation worsens in Lahore | Arab News PK

ਸਕੂਲ ਨੌਂ ਵਜੇ ਖੁੱਲ੍ਹੇਗਾ। ਠੰਡ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ 21 ਜਨਵਰੀ ਤੱਕ ਵਧਾ ਦਿੱਤੀਆਂ ਹਨ। ਇਸ ਦੇ ਨਾਲ ਹੀ ਅੱਠਵੀਂ ਜਮਾਤ ਤੱਕ ਦੇ ਅਧਿਆਪਕਾਂ ਦੀ ਡਿਊਟੀ ਚਾਈਲਡ ਮੈਪਿੰਗ ਵਿੱਚ ਲਗਾਈ ਗਈ ਹੈ, ਤਾਂ ਜੋ ਸਰਵੇ ਦਾ ਕੰਮ ਛੁੱਟੀਆਂ ਦੌਰਾਨ ਹੀ ਪੂਰਾ ਕੀਤਾ ਜਾ ਸਕੇ।

ਸਿੱਖਿਆ ਵਿਭਾਗ ਨੇ ਇਹ ਹਦਾਇਤਾਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਲਈ ਜਾਰੀ ਕੀਤੀਆਂ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਲਗਾਤਾਰ ਪੈ ਰਹੀ ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਸਨ। ਚੰਡੀਗੜ੍ਹ ਦੇ ਜ਼ਿਲ੍ਹਾ ਸਿੱਖਿਆ ਦਫ਼ਤਰ ਨੇ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਲਈ 14 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਦੂਜੇ ਪਾਸੇ ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ ਸ਼ਨੀਵਾਰ ਸਵੇਰੇ ਅਤੇ ਰਾਤ ਨੂੰ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ।

Leave a Reply

Your email address will not be published. Required fields are marked *