Uncategorized

ਡਾਕਟਰਾਂ ਨੇ ਕਿਸਾਨਾਂ ਦੇ ਹੱਕਾਂ ’ਚ ਮਾਰਿਆ ਹਾਅ ਦਾ ਨਾਅਰਾ

ਭਾਰਤੀ ਕਿਸਾਨ ਯੂਨੀਅਨ ਵੱਲੋਂ ਆਰ-ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਗਈ ਹੈ। ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਨਾਭਾ ਰੇਲਵੇ ਟਰੈਕ ਨੂੰ ਜਾਮ ਕਰ ਦਿੱਤਾ ਗਿਆ ਅਤੇ ਸੈਂਕੜਿਆਂ ਦੀ ਗਿਣਤੀ ‘ਚ ਕਿਸਾਨਾਂ ਨੇ ਪਹੁੰਚ ਕੇ ਮੋਦੀ ਸਰਕਾਰ ਦਾ ਪਿੱਟ-ਸਿਆਪਾ ਕੀਤਾ।

ਇਸ ਦੌਰਾਨ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਡਟਣ ਦਾ ਫ਼ੈਸਲਾ ਕੀਤਾ ਹੈ। ਸਿਵਲ ਹਸਪਤਾਲ ਦੇ ਡਾਕਟਰ ਗੁਰਮੇਲ ਸਿੰਘ ਨੇ ਕਿਹਾ ਕਿ ਅਸੀਂ ਵੀ ਕਿਸਾਨਾਂ ਦੇ ਪੁੱਤ ਹਾਂ ਤੇ ਕਿਸਾਨਾਂ ਦੇ ਨਾਲ ਖੜ੍ਹਾਂਗੇ। ਅਸੀਂ ਪਹਿਲਾਂ ਕਿਸਾਨ ਹਾਂ ਤੇ ਬਾਅਦ ਵਿੱਚ ਡਾਕਟਰ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਨੂੰ ਸਰਕਾਰੀ ਮੰਡੀ ਬਣਾਉਣ ਤੇ ਕੀਤੀ ਜਾ ਰਹੀ ਵਿਚਾਰ: ਮਨਪ੍ਰੀਤ ਬਾਦਲ

ਉਹਨਾਂ ਰਾਸ਼ਟਰਪਤੀ ਨੂੰ ਮੰਗ ਕੀਤੀ ਕਿ ਇਹਨਾਂ ਬਿੱਲਾਂ ਤੇ ਦਸਤਖ਼ਤ ਨਾ ਕੀਤੇ ਜਾਣ ਕਿਉਂ ਕਿ ਕੇਂਦਰ ਸਰਕਾਰ ਹਰ ਸਮੇਂ ਮਾਰੂ ਨੀਤੀਆਂ ਲੈ ਕੇ ਆ ਰਹੀ ਹੈ। ਉਸੇ ਤਰ੍ਹਾਂ ਇਹ ਬਿੱਲ ਵੀ ਕਿਸਾਨ ਮਾਰੂ ਹਨ। ਇਸ ਦੇ ਨਾਲ ਹੀ ਡਾਕਟਰਾਂ ਨੇ ਸੰਕੇਤਕ ਨਾਅਰੇਬਾਜ਼ੀ ਕਰਦੇ ਹੋਏ ਕਾਲੀਆਂ ਫੀਤੀਆਂ ਲਾ ਕੇ ਵਿਰੋਧ ਜਤਾਇਆ।

ਇਹ ਵੀ ਪੜ੍ਹੋ: 31 ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਸੰਸਦ ਮੈਂਬਰਾਂ ਤੇ ਵਿਧਾਇਕਾਂ ਦਾ ਸਮਾਜਿਕ-ਬਾਈਕਾਟ ਦਾ ਐਲਾਨ

ਉਹਨਾਂ ਇਹ ਵੀ ਐਲਾਨ ਕੀਤਾ ਕਿ 25 ਸਤੰਬਰ ਨੂੰ ਪੰਜਾਬ ਬੰਦ ਦੌਰਾਨ ਸਿਰਫ ਐਮਰਜੈਂਸੀ ਸੇਵਾਵਾਂ ਹੀ ਚੱਲਣਗੀਆਂ ਬਾਕੀ ਸਭ ਕੁੱਝ ਬੰਦ ਹੋਵੇਗਾ। ਉੱਥੇ ਹੀ  ਆਮ ਆਦਮੀ ਪਾਰਟੀ ਪੰਜਾਬ ਨੇ ਖੇਤੀ ਬਿੱਲਾਂ ਵਿਰੁੱਧ ਸਾਰੇ 117 ਵਿਧਾਨ ਸਭਾ ਹਲਕਿਆਂ ‘ਚ ਰੋਸ ਪ੍ਰਦਰਸ਼ਨ ਕੀਤੇ।

ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਖ਼ਾਸ ਕਰਕੇ ਪੰਜਾਬ ਦੇ ਕਿਸਾਨ ਤੇ ਖੇਤੀ ਨਾਲ ਜੁੜੇ ਸਾਰੇ ਵਰਗ ਮੋਦੀ ਸਰਕਾਰ ਦੀ ਅਜਿਹੀ ਤਾਨਾਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ, ਕਿਉਂਕਿ ਜਿਸ ਧੌਂਸ ਨਾਲ ਖੇਤੀ ਨਾਲ ਸਬੰਧਤ ਤਿੰਨੇ ਆਰਡੀਨੈਂਸਾਂ ਨੂੰ ਲੋਕ ਸਭਾ ਤੇ ਰਾਜ ਸਭਾ ‘ਚ ਪਾਸ ਕਰਵਾਇਆ ਹੈ, ਇਹ ਨਾ ਸਿਰਫ਼ ਲੋਕਤੰਤਰ ਬਲਕਿ ਕਿਸਾਨਾਂ ਸਮੇਤ ਖੇਤੀ ਨਾਲ ਜੁੜੇ ਸਾਰੇ ਧੰਦਿਆਂ-ਕਿੱਤਿਆਂ ਨੂੰ ਤਬਾਹ ਕਰਕੇ ਰੱਖ ਦੇਣਗੇ।

Click to comment

Leave a Reply

Your email address will not be published.

Most Popular

To Top