ਡਾ. ਰਾਜ ਬਹਾਦੁਰ ਦੇ ਅਸਤੀਫੇ ਮਗਰੋਂ ਡਾ. ਅਵਨੀਸ਼ ਕੁਮਾਰ ਬਣੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ

 ਡਾ. ਰਾਜ ਬਹਾਦੁਰ ਦੇ ਅਸਤੀਫੇ ਮਗਰੋਂ ਡਾ. ਅਵਨੀਸ਼ ਕੁਮਾਰ ਬਣੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ

ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਨੂੰ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਡਾ. ਅਵਨੀਸ਼ ਕੁਮਾਰ ਨੂੰ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਲਾਇਆ ਗਿਆ ਹੈ। ਉਹ ਆਰਜੀ ਤੌਰ ‘ਤੇ ਵਾਈਸ ਚਾਂਸਲਰ ਹੋਣਗੇ। ਡਾਕਟਰ ਰਾਜ ਬਹਾਦੁਰ ਦੇ ਅਸਤੀਫੇ ਮਗਰੋਂ ਡਾ. ਅਵਨੀਸ਼ ਕੁਮਾਰ ਨੂੰ ਵਾਈਸ ਚਾਂਸਲਰ ਲਾਇਆ ਗਿਆ ਹੈ।

ਸਿਹਤ ਮੰਤਰੀ ਨਾਲ ਵਿਵਾਦ ਮਗਰੋਂ ਡਾਕਟਰ ਰਾਜ ਬਹਾਦੁਰ ਨੇ ਅਸਤੀਫ਼ਾ ਦਿੱਤਾ ਸੀ ਜਿਸ ਨੂੰ ਰਾਜਪਾਲ ਨੇ ਮਨਜ਼ੂਰ ਕਰ ਲਿਆ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਵੀਸੀ ਰਾਜ ਬਹਾਦੁਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਸਰਕਾਰ ਨੇ ਮਨਜ਼ੂਰ ਨਹੀਂ ਕੀਤਾ ਸੀ।

ਸੀਐਮਓ ਦੇ ਇੱਕ ਸੀਨੀਅਰ ਅਧਿਕਾਰੀ ਤੋਂ ਜਾਣਕਾਰੀ ਜਾਣਕਾਰੀ ਮਿਲੀ ਸੀ ਕਿ ਮੁੱਖ ਮੰਤਰੀ ਨੇ ਦੂਜੀ ਵਾਰ ਡਾ: ਰਾਜ ਬਹਾਦਰ ਨਾਲ ਸੰਪਰਕ ਕੀਤਾ ਸੀ ਅਤੇ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਲਈ ਕਿਹਾ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੇ ਸਨਮਾਨ ਨੂੰ ਠੇਸ ਨਹੀਂ ਲੱਗਣ ਦਿੱਤੀ ਜਾਵੇਗੀ। ਪਰ ਡਾ. ਰਾਜ ਬਹਾਦੁਰ ਆਪਣੀ ਜ਼ਿੱਦ ਤੇ ਅੜੇ ਰਹੇ। ਇਸ ਤੋਂ ਬਾਅਦ ਉਹਨਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

Leave a Reply

Your email address will not be published.