News

ਡਿਊਟੀ ਦੌਰਾਨ ਕੋਰੋਨਾ ਕਾਰਨ ਮ੍ਰਿਤਕਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੇਵੇਗੀ 5 ਲੱਖ

ਕੋਰੋਨਾ ਵਾਇਰਸ ਦੀ ਬਿਮਾਰੀ ਨਾਲ ਜਿਹੜੇ ਕਰਮਚਾਰੀਆਂ ਦੀ ਜਾਨ ਗਈ ਹੈ ਉਹਨਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਐਕਸਗਰੇਸੀਆ ਗ੍ਰਾਂਟ ਦੇਣ ਦੀ ਮਿਆਦ 31 ਮਾਰਚ ਤੱਕ ਵਧਾ ਦਿੱਤੀ ਗਈ ਹੈ। ਪਹਿਲਾਂ ਇਹ ਮਿਆਦ 31 ਦਸੰਬਰ 2020 ਤੱਕ ਤੈਅ ਕੀਤੀ ਗਈ ਸੀ।

21 more test positive for coronavirus in Ludhiana

ਵਿੱਤ ਵਿਭਾਗ ਦੇ ਸੁਪਰਡੈਂਟ ਹਰਮਿੰਦਰ ਕੌਰ ਨੇ ਇਸ ਸਬੰਧੀ ਸਰਕਾਰ ਦੇ ਮੁੱਖ ਸਕੱਤਰ ਵਿੱਤੀ ਕਮਿਸ਼ਨਰ, ਪ੍ਰਮੁੱਖ ਸਕੱਤਰ ਅਤੇ ਪ੍ਰਬੰਧਕੀ ਸਕੱਤਰ, ਰਾਜ ਦੇ ਸਮੂਹ ਵਿਭਾਗਾਂ ਦੇ ਮੁੱਖੀ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਆਦਿ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਦਸ ਦਈਏ ਕਿ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ।

ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ ਲਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਦਸ ਦਈਏ ਕਿ ਸੂਬੇ ਵਿਚ ਵੱਡੀ ਗਿਣਤੀ ਵਿਚ ਨਵੇਂ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ। 48 ਘੰਟਿਆਂ ਵਿਚ 124 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 5114 ਨਵੇਂ ਕੇਸ ਆਏ ਹਨ।

ਇਹ ਰਾਹਤ ਦੀ ਗੱਲ ਹੈ ਕਿ ਇਸ ਸਮੇਂ ਦੌਰਾਨ 5119 ਵਿਅਕਤੀਆਂ ਨੇ ਕੋਰੋਨਾ ਨੂੰ ਵੀ ਹਰਾਇਆ ਹੈ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਅਤੇ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਉਨ੍ਹਾਂ ਦੀ ਪਤਨੀ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

Click to comment

Leave a Reply

Your email address will not be published. Required fields are marked *

Most Popular

To Top