ਡੀਆਰਆਈ ਟੀਮ ਨੇ ਏਅਰਪੋਰਟ ਤੋਂ ਭਾਰਤੀ ਨਾਗਰਿਕਾਂ ਨੂੰ ਵਿਦੇਸ਼ੀ ਕਰੰਸੀ ਸਮੇਤ ਦਬੋਚਿਆ

 ਡੀਆਰਆਈ ਟੀਮ ਨੇ ਏਅਰਪੋਰਟ ਤੋਂ ਭਾਰਤੀ ਨਾਗਰਿਕਾਂ ਨੂੰ ਵਿਦੇਸ਼ੀ ਕਰੰਸੀ ਸਮੇਤ ਦਬੋਚਿਆ

ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਵਿਭਾਗ ਵੱਲੋਂ ਏਅਰਪੋਰਟ ਤੇ ਲਗਾਤਾਰ ਸਖਤਾਈ ਵਰਤੀ ਜਾ ਰਹੀ ਹੈ। ਇਸ ਦੇ ਚਲਦੇ ਡੀਆਰਆਈ ਵਿਭਾਗ ਨੇ ਵਿਦੇਸ਼ ਜਾ ਰਹੇ ਦੋ ਭਾਰਤੀ ਨਾਗਰਿਕਾਂ ਕੋਲੋਂ 1.52 ਕਰੋੜ ਰੁਪਏ ਦੇ ਮੁੱਲ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਡੀਆਰਆਈ ਦੀ ਟੀਮ ਨੇ ਅੰਮ੍ਰਿਤਸਰ ਹਵਾਈ ਅੱਡੇ ਤੇ ਭਾਰਤੀ ਨਾਗਰਿਕ ਕੋਲੋਂ 1.08 ਕਰੋੜ ਰੁਪਏ ਦੇ ਮੁੱਲ ਦੀ ਵਿਦੇਸ਼ੀ ਕਰੰਸੀ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ।

Punjab Police arrest one more operative of ISI-backed terror module

ਡੀਆਰਆਈ ਅੰਮ੍ਰਿਤਸਰ ਦੀ ਸੂਚਨਾ ਦੇ ਆਧਾਰ ਤੇ ਚੰਡੀਗੜ੍ਹ ਹਵਾਈ ਅੱਡੇ ਤੋਂ ਵੀ ਇੱਕ ਭਾਰਤੀ ਨਾਗਰਿਕ ਨੂੰ 44 ਲੱਖ ਰੁਪਏ ਦੇ ਮੁੱਲ ਦੀ ਵਿਦੇਸ਼ੀ ਕਰੰਸੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਭਾਗ ਦੇ ਸੂਤਰਾਂ ਮੁਤਾਬਕ ਇਹ ਕਾਰਵਾਈ ਡੀਆਰਆਈ ਦੇ ਵਧੀਕ ਡਾਇਰੈਕਟਰ ਜਨਰਲ ਨਿਤਿਨ ਸੈਣੀ ਦੇ ਨਿਰਦੇਸ਼ਾਂ ਹੇਠ ਕੀਤੀ ਗਈ ਹੈ।

ਇਸ ਕਰੰਸੀ ਵਿੱਚ ਸਾਊਦੀ ਅਰਬ ਦੇ ਰਿਆਲ, ਕਤਰ ਦੇ ਰਿਆਲ, ਯੂਰੋ ਤੇ ਕੁਵੈਤੀ ਦੀਨਾਰ ਆਦਿ ਸ਼ਾਮਲ ਹਨ। ਇਸ ਦੀ ਸੂਚਨਾ ਗੁਪਤ ਰੱਖੀ ਗਈ ਸੀ। ਗੁਪਤ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦਿਆਂ ਸਥਾਨਕ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਪਾਈਸ ਜੈੱਟ ਹਵਾਈ ਕੰਪਨੀ ਦੀ ਉਡਾਣ ਰਾਹੀਂ ਅੰਮ੍ਰਿਤਸਰ ਤੋਂ ਦੁਬਈ ਜਾ ਰਹੇ ਇੱਕ ਭਾਰਤੀ ਯਾਤਰੀ ਕੋਲੋਂ ਇਹ ਕਰੰਸੀ ਬਰਾਮਦ ਕੀਤੀ ਸੀ।

ਇਸ ਵਿਅਕਤੀ ਤੋਂ ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਹਵਾਈ ਅੱਡੇ ਤੇ ਕਾਰਵਾਈ ਕਰਦਿਆਂ ਇੱਕ ਹੋਰ ਭਾਰਤੀ ਨਾਗਰਿਕ ਨੂੰ ਕਾਬੂ ਕਰਕੇ 44 ਲੱਖ ਰੁਪਏ ਦੇ ਮੁੱਲ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਪੁੱਛ-ਪੜਤਾਲ ਮਗਰੋਂ ਨਿਆਂਇਕ ਹਿਰਾਸਤ ਦੌਰਾਨ ਜੇਲ੍ਹ ਭੇਜ ਦਿੱਤਾ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਹਵਾਈ ਅੱਡਿਆਂ ਰਾਹੀਂ ਭਾਰਤ ਤੋਂ ਵਿਦੇਸ਼ੀ ਮੁਦਰਾ ਦੀ ਤਸਰਕਰੀ ਕਰਨ ਦੀਆਂ ਦੋ ਵਾਰ-ਵਾਰ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਦੋ ਅਪਰੇਸ਼ਨਾਂ ਵਿੱਚ 1.52 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ ਅਤੇ ਡੀਆਰਆਈ ਵੱਲੋਂ ਦੋ ਗ੍ਰਿਫ਼ਤਾਰੀਆਂ ਵੀ ਕੀਤੀਆਂ ਗਈਆਂ ਹਨ।

ਡੀਆਰਆਈ ਦੀਆਂ ਕਾਰਵਾਈਆਂ ਨਾਲ ਜੁੜੇ ਇੱਕ ਸੂਤਰ ਨੇ ਕਿਹਾ ਕਿ, ਵਧੀਕ ਡਾਇਰੈਕਟਰ ਜਨਰਲ ਨਿਤਿਨ ਸੈਣੀ ਦੇ ਨਿਰਦੇਸ਼ਾਂ ਤੇ, ਡੀਆਰਆਈ ਦੀ ਖੇਤਰੀ ਇਕਾਈ ਨੇ 12 ਨਵੰਬਰ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੇ ਅੱਡੇ ਪੱਧਰ ਤੇ ਕਾਰਵਾਈ ਕੀਤੀ। ਕਾਰਵਾਈ ਕਰਦਿਆਂ ਦੁਬਈ ਜਾਣ ਵਾਲੇ ਦੋ ਵਿਅਕਤੀਆਂ ਨੂੰ ਹਵਾਈ ਅੱਡੇ ਤੇ ਅੰਦਰੋਂ ਗ੍ਰਿਫ਼ਤਾਰ ਕੀਤਾ ਗਿਆ ਜਿਹਨਾਂ ਕੋਲੋਂ 1.5 ਕਰੋੜ ਦੀ ਵਿਦੇਸ਼ੀ ਕਰੰਸੀ ਬਰਾਮਦ ਹੋਈ ਜਿਸ ਤੋਂ ਬਾਅਦ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

Leave a Reply

Your email address will not be published.