Business

ਡੀਜ਼ਲ ਪੈਟਰੋਲ ਦੀਆਂ ਕੀਮਤਾਂ ’ਚ ਫਿਰ ਤੋਂ ਹੋਇਆ ਵਾਧਾ, ਜਾਣੋ ਅੱਜ ਦੇ ਰੇਟ

ਸਰਕਾਰੀ ਤੇਲ ਕੰਪਨੀਆਂ ਨੇ ਅੱਜ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਪੈਟਰੋਲ ਦੀ ਕੀਮਤ 29 ਪੈਸੇ ਅਤੇ ਡੀਜ਼ਲ ਦੀ ਕੀਮਤ 30 ਪੈਸੇ ਹੋ ਗਈ ਹੈ। ਇਸ ਤੋਂ ਬਾਅਦ ਲਗਭਗ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਰਿਕਾਰਡ ਪੱਧਰ ਤੇ ਪਹੁੰਚ ਗਈਆਂ ਹਨ।

ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 88.30 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 80.71 ਰੁਪਏ ਪ੍ਰਤੀ ਲੀਟਰ ਹੋ ਗਏ ਹਨ। ਚੇਨੱਈ ਵਿੱਚ ਵਾਧੇ ਤੋਂ ਬਾਅਦ ਪੈਟਰੋਲ 89.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.33 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਸਰਕਾਰੀ ਤੇਲ ਕੰਪਨੀਆਂ ਨੇ ਕੱਲ ਹੀ ਪੈਰਟੋਲ-ਡੀਜ਼ਲ ਦੀ ਕੀਮਤ 35 ਪੈਸੇ ਵਧਾਈ ਸੀ। ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਧ ਕੇ 86.95 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉੱਥੇ ਹੀ ਡੀਜ਼ਲ ਦੀ ਕੀਮਤ 77.13 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਮੁੰਬਈ ਵਿੱਚ ਪੈਟਰੋਲ ਦੀ ਕੀਮਤ 93.49 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਜਦਕਿ ਡੀਜ਼ਲ ਦੀ ਕੀਮਤ 83.99 ਰੁਪਏ ਪ੍ਰਤੀ ਲੀਟਰ ਵਾਧਾ ਹੋਇਆ ਹੈ। ਦਸ ਦਈਏ ਕਿ ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਬਦਲਦੀ ਹੈ ਨਵੀਆਂ ਕੀਮਤਾਂ ਸਵੇਰੇ 6 ਵਜੇ ਹੀ ਲਾਗੂ ਹੋ ਜਾਂਦੀਆਂ ਹਨ।   

Click to comment

Leave a Reply

Your email address will not be published. Required fields are marked *

Most Popular

To Top