ਡੀਜੀਪੀ ਗੌਰਵ ਯਾਦਵ ਨੇ ਮੀਡੀਆ ਨਾਲ ਕੀਤਾ ਰਾਬਤਾ, ਗੈਂਗਸਟਰ ਰਿੰਦਾ ਬਾਰੇ ਆਖੀ ਵੱਡੀ ਗੱਲ

 ਡੀਜੀਪੀ ਗੌਰਵ ਯਾਦਵ ਨੇ ਮੀਡੀਆ ਨਾਲ ਕੀਤਾ ਰਾਬਤਾ, ਗੈਂਗਸਟਰ ਰਿੰਦਾ ਬਾਰੇ ਆਖੀ ਵੱਡੀ ਗੱਲ

ਪੰਜਾਬ ਪੁਲਿਸ ਦੇ ਮੁੱਖੀ ਗੌਰਵ ਯਾਦਵ ਨੇ ਮੀਡੀਆ ਨਾਲ ਗੱਲਬਾਤ ਕੀਤੀ। ਪਾਕਿਸਤਾਨ ਵਿੱਚ ਹਰਵਿੰਦਰ ਰਿੰਦਾ ਦੀ ਮੌਤ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਉਹਨਾਂ ਕੋਲ ਇਸ ਦੀ ਕੋਈ ਜਾਣਕਾਰੀ ਨਹੀਂ ਹੈ। ਇਸ ਤੋਂ ਬਾਅਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਜਵਾਬ ਵਿੱਚ ਕਿਹਾ ਕਿ ਸੋਸ਼ਲ ਮੀਡੀਆ ਤੇ ਹਰ ਕਿਸੇ ਨੂੰ ਆਪਣਾ ਪੱਖ ਰੱਖਣ ਦਾ ਅਧਿਕਾਰ ਹੈ ਪਰ ਸੋਸ਼ਲ ਮੀਡੀਆ ਦੀ ਵਰਤੋਂ ਕਰਕੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Will Amritpal Singh be arrested? Complaint filed against Waris Punjab De Chief; probe on

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਦੂਜੇ ਰਾਜਾਂ ਵਿੱਚੋਂ ਆਉਣ ਵਾਲੇ ਨਜਾਇਜ਼ ਹਥਿਆਰਾਂ ਦੀ ਸਮੱਸਿਆ ਨੂੰ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗੰਨ ਹਾਊਸਜ਼ ਦੀ ਚੈਕਿੰਗ ਸ਼ੁਰੂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਜਾਰੀ ਕੀਤੇ ਗਏ ਅਸਲਾ ਲਾਇਸੈਂਸਾਂ ਦੀ ਤਿੰਨ ਮਹੀਨੇ ਦੇ ਅੰਦਰ ਮੁੜ ਵੈਰੀਫਿਕੇਸ਼ਨ ਕਰਵਾਈ ਜਾਵੇਗੀ।

ਜੇ ਕੁਝ ਗਲਤ ਪਾਇਆ ਜਾਂਦਾ ਹੈ ਤਾਂ ਉਸ ਦਾ ਲਾਇਸੈਂਸ ਕੈਂਸਲ ਕੀਤਾ ਜਾਵੇਗਾ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਹੁਣ ਹਰ ਸਾਲ ਭਰਤੀ ਕੀਤੀ ਜਾਵੇਗੀ, ਇਸ ਲਈ ਲਗਭਗ 1000 ਤੋਂ 1200 ਪੋਸਟਾਂ ਹਰੇਕ ਸਾਲ ਭਰੀਆਂ ਜਾਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੁਲਿਸ ਲਾਈਨ ਤਰਨ ਤਾਰਨ ਵਿਖੇ ਮਲਟੀਪਰਪਜ਼ ਹਾਲ ਅਤੇ ਪੁਲਿਸ ਕੰਟੀਨ ਦਾ ਉਦਘਾਟਨ ਕਰਨ ਮੌਕੇ ਕੀਤਾ।

ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਰਾਜ ਵਿੱਚੋਂ ਨਸ਼ਿਆ ਅਤੇ ਗੈਂਗਸਟਰਾਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ ਸੰਕਲਪ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੈ ਗੈਂਗਸਟਰਾਂ ਨੂੰ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਓਪਨ ਕੀਤੇ ਗਏ ਹਨ ਅਤੇ ਕੇਂਦਰ ਸਰਕਾਰ ਅਤੇ ਇੰਟਰਪੋਲ ਨਾਲ ਤਾਲਮੇਲ ਕਰਕੇ ਉਹਨਾਂ ਨੂੰ ਛੇਤੀ ਤੋਂ ਛੇਤੀ ਲਿਆਂਦਾ ਜਾਵੇਗਾ।

Leave a Reply

Your email address will not be published.