News

ਡੀਸੀਜੀਆਈ ਵੱਲੋਂ 2 ਸਾਲ ਤੋਂ 18 ਸਾਲ ਦੇ ਬੱਚਿਆਂ ਲਈ ਕੋਰੋਨਾ ਵੈਕਸੀਨ ਨੂੰ ਮਿਲੀ ਮਨਜ਼ੂਰੀ

ਕੋਰੋਨਾ ਵੈਕਸੀਨ ਸਬੰਧੀ ਬੱਚਿਆਂ ਲਈ ਰਾਹਤ ਦੀ ਖ਼ਬਰ ਹੈ। ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਨੇ 2 ਸਾਲ ਤੋਂ 18 ਸਾਲ ਦੇ ਬੱਚਿਆਂ ਲਈ ਕੋਰੋਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਟੀਕਾਕਰਨ ਦੌਰਾਨ ਬੱਚਿਆਂ ਨੂੰ ਕੋਵੈਕਸੀਨ ਦੀਆਂ ਦੋ ਖੁਰਾਕਾਂ ਵੀ ਦਿੱਤੀਆਂ ਜਾਣਗੀਆਂ। ਸਰਕਾਰ ਇਸ ਦੇ ਜਲਦ ਦਿਸ਼ਾ-ਨਿਰਦੇਸ਼ ਵੀ ਜਾਰੀ ਕਰ ਸਕਦੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਬੱਚਿਆਂ ਨੂੰ ਕੋਰੋਨਾ ਵੈਕਸੀਨ ਦੀ ਕੋਈ ਵੀ ਡੋਜ਼ ਨਹੀਂ ਲਾਈ ਜਾ ਰਹੀ ਸੀ।

Bharat Biotech's Covaxin gets DCGI nod to conduct clinical trials on  children - Coronavirus Outbreak News

ਦੱਸ ਦਈਏ ਕਿ ਇਸ ਤੋਂ ਪਹਿਲਾਂ 18 ਸਾਲ ਤੋਂ ਜ਼ਿਆਦਾ ਉਮਰ ਦੇ ਨੌਜਵਾਨਾਂ, ਬਜ਼ੁਰਗਾਂ ਦੇ ਵੈਕਸੀਨ ਲੱਗ ਰਹੀ ਸੀ ਅਤੇ ਬੱਚਿਆਂ ਦੇ ਵੈਕਸੀਨ ਲਗਾਉਣ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਸੀ। ਪਰ ਹੁਣ ਬੱਚਿਆਂ ਦੇ ਵੀ ਕੋਰੋਨਾ ਵੈਕਸੀਨ ਲਗਵਾਈ ਜਾ ਸਕਦੀ ਹੈ। ਜਾਣਕਾਰੀ ਮਤਾਬਿਕ ਦੇਸ਼ ਵਿੱਚ ਕੋਵਿਡ ਟੀਕੇ ਦਾ ਦਾਇਰਾ ਲਗਾਤਾਰ ਵਧ ਰਿਹਾ ਹੈ ਅਤੇ ਇਹ 96 ਕਰੋੜ ਦੇ ਅੰਕੜੇ ਨੂੰ ਪਾਰ ਕਰਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਮੰਗਲਵਾਰ ਨੂੰ ਦੱਸਿਆ ਕਿ ਅੱਜ ਸਵੇਰੇ 7 ਵਜੇ ਤੱਕ 65 ਲੱਖ 86 ਹਜ਼ਾਰ 92 ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ। ਦੇਸ਼ ਵਿੱਚ ਕੁੱਲ ਟੀਕਾਕਰਨ 95 ਕਰੋੜ 89 ਲੱਖ 78 ਹਜ਼ਾਰ 49 ਹੋ ਗਿਆ ਹੈ ਅਤੇ ਅੱਜ ਸ਼ਾਮ ਤਕ 96 ਕਰੋੜ ਦੇ ਅੰਕੜੇ ਨੂੰ ਪਾਰ ਕਰਨ ਦੀ ਉਮੀਦ ਹੈ। ਅੰਕੜਿਆਂ ਮੁਤਾਬਿਕ, ਪਿਛਲੇ 24 ਘੰਟਿਆਂ ਦੌਰਾਨ 26,579 ਕੋਵਿਡ ਮਰੀਜ਼ ਠੀਕ ਹੋਏ ਹਨ। ਇਸ ਦੇ ਨਾਲ, ਕੋਵਿਡ ਤੋਂ ਠੀਕ ਹੋਏ ਲੋਕਾਂ ਦੀ ਗਿਣਤੀ ਤਿੰਨ ਕਰੋੜ 33 ਲੱਖ 20 ਹਜ਼ਾਰ 57 ਹੋ ਗਈ ਹੈ। ਰਿਕਵਰੀ ਰੇਟ 98.04 ਫੀਸਦੀ ਹੈ।ਇਸ ਸਮੇਂ ਦੇਸ਼ ਵਿੱਚ ਦੋ ਲੱਖ 14 ਹਜ਼ਾਰ 900 ਕੋਵਿਡ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

Click to comment

Leave a Reply

Your email address will not be published.

Most Popular

To Top