ਡੇਰਾ ਪ੍ਰੇਮੀ ਕਾਂਡ ’ਚ ਸਬ-ਇੰਸਪੈਕਟਰ ਦਾ ਪੁੱਤਰ ਪੁਲਿਸ ਹਿਰਾਸਤ ‘ਚ!

 ਡੇਰਾ ਪ੍ਰੇਮੀ ਕਾਂਡ ’ਚ ਸਬ-ਇੰਸਪੈਕਟਰ ਦਾ ਪੁੱਤਰ ਪੁਲਿਸ ਹਿਰਾਸਤ ‘ਚ!

ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਬਠਿੰਡਾ ਵਿੱਚ ਤਾਇਨਾਤ ਸਬ-ਇੰਸਪੈਕਟਰ ਦੇ ਪੁੱਤਰ ਨੂੰ ਹਿਰਾਸਤ ਵਿੱਚ ਲਿਆ ਹੈ। ਇਲਾਜ਼ਾਮ ਹੈ ਕਿ ਕਤਲ ਤੋਂ ਬਾਅਦ ਐਸਆਈ ਦੇ ਪੁੱਤਰ ਨੇ ਸ਼ੂਟਰਾਂ ਦੇ ਪਟਿਆਲਾ ਵਿੱਚ ਰਹਿਣ ਦਾ ਇੰਤਜ਼ਾਮ ਕੀਤਾ ਸੀ। ਮੁਲਜ਼ਮ ਪੰਜਾਬੀ ਯੂਨੀਵਰਸਿਟੀ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ ਅਤੇ ਉਹ ਹੋਸਟਲ ਵਿੱਚ ਰਹਿੰਦਾ ਹੈ।

Dera Premi Killing: Dera lover Pradeep Singh shot dead, Goldie Brar took  responsibility for the murder

ਪੁਲਿਸ ਵੱਲੋਂ ਅਗਲੀ ਕਾਰਵਾਈ ਤਹਿਤ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਨੂੰ ਇਸ ਕਤਲ ਬਾਰੇ ਕੋਈ ਜਾਣਕਾਰੀ ਸੀ ਜਾਂ ਨਹੀਂ। ਇਸ ਤੋਂ ਇਲਾਵਾ ਉਸ ਨੇ ਸ਼ੂਟਰਾਂ ਦੇ ਠਹਿਰਣ ਦਾ ਇੰਤਜ਼ਾਮ ਕਦੋਂ ਕੀਤਾ, ਉਸ ਨੂੰ ਇਸ ਕਤਲ ਕਾਂਡ ਦੀ ਜਾਣਕਾਰੀ ਸੀ ਜਾਂ ਨਹੀਂ, ਇਸ ਸਬੰਧੀ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

Leave a Reply

Your email address will not be published.