ਡੇਰਾ ਪ੍ਰੇਮੀ ਦੇ ਕਾਂਡ ਤੋਂ ਬਾਅਦ ਸੀਐਮ ਭਗਵੰਤ ਮਾਨ ਵੱਲੋਂ ਸਖ਼ਤ ਹਦਾਇਤਾਂ ਜਾਰੀ

 ਡੇਰਾ ਪ੍ਰੇਮੀ ਦੇ ਕਾਂਡ ਤੋਂ ਬਾਅਦ ਸੀਐਮ ਭਗਵੰਤ ਮਾਨ ਵੱਲੋਂ ਸਖ਼ਤ ਹਦਾਇਤਾਂ ਜਾਰੀ

ਫਰੀਦਕੋਟ ਵਿੱਚ ਡੇਰਾ ਪ੍ਰੇਮੀ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਸੋਸ਼ਲ ਮੀਡੀਆਂ ਰਾਹੀਂ ਹਦਾਇਤਾਂ ਦਿੱਤੀਆਂ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹੁਕਮ ਦਿੱਤੇ ਗਏ ਹਨ।

ਮੁੱਖ ਮੰਤਰੀ ਭਗਵੰਤ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ…ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ…ਸੂਬੇ ਦੀ ਅਮਨ ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼…

 

 

Leave a Reply

Your email address will not be published.