ਡੇਰਾ ਪ੍ਰੇਮੀ ਪ੍ਰਦੀਪ ਦੇ ਕੇਸ ‘ਚ ਦਿੱਲੀ ਪੁਲਿਸ ਨੇ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ

 ਡੇਰਾ ਪ੍ਰੇਮੀ ਪ੍ਰਦੀਪ ਦੇ ਕੇਸ ‘ਚ ਦਿੱਲੀ ਪੁਲਿਸ ਨੇ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ

ਕੋਟਕਪੂਰਾ ‘ਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਕੇਸ ਵਿੱਚ ਦਿੱਲੀ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਵੀਰਵਾਰ ਰਾਤ ਇਨ੍ਹਾਂ ਨੂੰ ਪਟਿਆਲਾ ਦੇ ਬਖਸ਼ੀਵਾਲਾ ਤੋਂ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ 6 ਮੁਲਜ਼ਮਾਂ ਦੀ ਸਨਾਖਤ ਕਰ ਲਈ ਹੈ। ਇਨ੍ਹਾਂ ਵਿੱਚੋਂ ਚਾਰ ਹਰਿਆਣਾ ਤੇ ਦੋ ਪੰਜਾਬ ਨਾਲ ਸਬੰਧਤ ਹਨ।

Punjab News Accused in Dera Lover Pradeep murder case arrested by Delhi Police Punjab News: ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਕੇਸ 'ਚ ਤਿੰਨ ਮੁਲਜ਼ਮ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ

ਹੋਰ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਿਸ ਵੱਲੋਂ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਨੇ ਪ੍ਰਦੀਪ ਕਟਾਰੀਆ ‘ਤੇ 60 ਗੋਲੀਆਂ ਚਲਾਈਆਂ ਸੀ।

ਇਹ ਹਮਲਾਵਰ ਗੈਂਗਸਟਰ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਤੋਂ ਇਲਾਵਾ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਹਰਵਿੰਦਰ ਰਿੰਦਾ ਦੇ ਸੰਪਰਕ ਵਿੱਚ ਸਨ। ਫਰੀਦਕੋਟ ਵਿੱਚ ਗੋਲੀਬਾਰੀ ਦੌਰਾਨ ਇੱਕ ਸ਼ੂਟਰ ਦੀ ਲੱਤ ਵਿੱਚ ਗੋਲੀ ਲੱਗੀ ਸੀ।

Leave a Reply

Your email address will not be published.